ਸੇਖੜੀ ਨੇ ਕਿਹਾ, ਸੰਨੀ ਦਿਓਲ ਸ਼ਾਨ ਨਾਲ ਜਿੱਤਣਗੇ

Last Updated: May 19 2019 15:17
Reading time: 0 mins, 25 secs

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਬਟਾਲਾ ਹਲਕੇ ਦੇ ਸੀਨੀਅਰ ਆਗੂ ਇੰਦਰ ਸੇਖੜੀ ਨੇ ਵੀ ਅੱਜ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ। ਇੰਦਰ ਸੇਖੜੀ ਨੇ ਆਪਣੇ ਪਰਿਵਾਰ ਸਮੇਤ ਆਪਣੇ ਪੋਲਿੰਗ ਬੂਥ ਤੇ ਪਹੁੰਚ ਕੇ ਆਪਣੀ ਵੋਟ ਪਾਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੇਖੜੀ ਨੇ ਕਿਹਾ ਕਿ ਲੋਕ ਇੱਕ ਵਾਰ ਮੁੜ ਕੇਂਦਰ ਵਿੱਚ ਮੋਦੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਦਿਖਾਈ ਦੇ ਰਹੇ ਹਨ। ਸੇਖੜੀ ਨੇ ਦਾਅਵਾ ਕੀਤਾ ਹੈ ਕਿ ਗੁਰਦਾਸਪੁਰ ਤੋਂ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਸ਼ਾਨ ਨਾਲ ਆਪਣੀ ਜਿੱਤ ਦਰਜ਼ ਕਰਵਾਉਣ ਵਿੱਚ ਕਾਮਯਾਬ ਹੋਣਗੇ।