ਪੋਲਿੰਗ ਬੂਥ ਵਿੱਚ ਮੋਬਾਈਲ ਦੀ ਵਰਤੋਂ ਕਰਣ ਵਾਲਾ ਨਾਮਜ਼ਦ

Last Updated: May 20 2019 16:24
Reading time: 0 mins, 33 secs

ਜ਼ਿਲ੍ਹੇ ਦੇ ਪਿੰਡ ਬਜੀਤਪੁਰ ਭੋਮਾ ਵਿੱਚ ਇੱਕ ਵੋਟਰ ਵੱਲੋਂ ਪੋਲਿੰਗ ਬੂਥ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ਕਰਣ ਦੀ ਸ਼ਿਕਾਇਤ 'ਤੇ ਥਾਣਾ ਬਹਾਵਵਾਲਾ ਨੇ ਉਕਤ ਨੌਜਵਾਨ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਸੀਤੋ ਗੁੰਨੋਂ ਸਕੂਲ ਦੇ ਵਾਈਸ ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਬਜੀਤਪੁਰ ਭੋਮਾ ਵਾਸੀ ਮਨਪ੍ਰੀਤ ਸਿੰਘ ਪੁੱਤਰ ਸਿਕੰਦਰ ਸਿੰਘ ਨੇ ਬਜੀਤਪੁਰ ਭੋਮਾ ਦੇ ਪੋਲਿੰਗ ਬੂਥ ਵਿੱਚ ਮੋਬਾਈਲ ਫ਼ੋਨ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ, ਜਿਸ 'ਤੇ ਥਾਣਾ ਬਹਾਵਵਾਲਾ ਪੁਲਿਸ ਨੇ ਉਸਨੂੰ ਕਾਬੂ ਕਰਕੇ ਉਸਦੇ ਖ਼ਿਲਾਫ਼ ਭਾਦੰਸੰ ਦੀ ਧਾਰਾ 188 ਦੇ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਸਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ।