ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਉਮੀਦਵਾਰ ਬੀਬੀ ਜਾਗੀਰ ਕੌਰ ਨੇ ਕੀਤਾ ਵੋਟਰਾਂ ਦਾ ਧੰਨਵਾਦ

Last Updated: May 20 2019 18:41
Reading time: 0 mins, 52 secs

ਸੂਬੇ ਵਿੱਚ ਲੋਕ-ਸਭਾ ਦੀ ਆਖ਼ਰੀ ਗੇੜ ਦੀਆਂ ਚੋਣਾਂ ਸੰਪੰਨ ਹੋਣ ਤੋਂ ਬਾਅਦ ਖਡੂਰ ਸਾਹਿਬ ਹਲਕੇ ਤੋਂ ਅਕਾਲੀ-ਭਾਜਪਾ ਉਮੀਦਵਾਰ ਬੀਬੀ ਜਾਗੀਰ ਕੌਰ ਨੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਬੀਬੀ ਜਾਗੀਰ ਕੌਰ ਨੇ ਕਿਹਾ ਕਿ ਇਹਨਾਂ ਚੋਣਾਂ ਵਿੱਚ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਸਪੋਰਟਰਾਂ ਨੇ ਦਿਨ-ਰਾਤ ਉਨ੍ਹਾਂ ਲਈ ਕੰਮ ਕੀਤਾ। ਜਿਸ ਦੇ ਲਈ ਉਹ ਸਾਰਿਆਂ ਦੀ ਰਿਣੀ ਹਨ। ਸਭ ਤੋਂ ਵੱਧ ਧੰਨਵਾਦੀ ਦਾ ਸੂਝਵਾਨ ਵੋਟਰਾਂ ਦੀ ਹਨ, ਜਿਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਚੋਣਾਂ ਨੂੰ ਨੇਪਰੇ ਚਾੜਣ ਵਿੱਚ ਪੂਰਾ ਸਹਿਯੋਗ ਦਿੱਤਾ। ਉਨ੍ਹਾਂ ਨੇ ਕਿਹਾ ਕਿ ਖਡੂਰ ਸਾਹਿਬ ਹਲਕੇ ਦੀਆਂ 9 ਵਿਧਾਨਸਭਾ ਹਲਕਿਆਂ ਵਿੱਚ ਪਾਰਟੀ ਵਰਕਰਾਂ ਨੇ ਉਨ੍ਹਾਂ ਦੇ ਨਾਲ ਕੰਧੇ ਨਾਲ ਕੰਧਾ ਮਿਲਾ ਕੇ ਪੂਰਾ ਚੋਣ ਪ੍ਰਚਾਰ ਕੀਤਾ ਅਤੇ ਡੋਰ-ਟੂ-ਡੋਰ ਪਾਰਟੀ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ। ਬੀਬੀ ਜਾਗੀਰ ਕੌਰ ਨੇ ਕਿਹਾ ਕਿ ਜਿਸ ਢੰਗ ਨਾਲ ਚੋਣਾਂ ਨੇਪਰੇ ਚੜ੍ਹਾਉਣ ਵਿੱਚ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਸਹਿਯੋਗ ਦਿੱਤਾ ਹੈ, ਉਸ ਦਾ ਕਰਜ਼ਾ ਤਾਂ ਉਹ ਨਹੀਂ ਲਾ ਸਕਦੈ, ਪਰ ਉਨ੍ਹਾਂ ਨੇ ਵਿਸ਼ਵਾਸ ਦਿਲਾਇਆ ਕਿ ਉਹ ਭਵਿੱਖ ਵਿੱਚ ਹਲਕੇ ਦੇ ਇੱਕ-ਇੱਕ ਵੋਟਰ ਦੀ ਸੇਵਾ ਜ਼ਰੂਰ ਕਰਨਗੇ। ਉਨ੍ਹਾਂ ਨੇ ਅੰਤ ਵਿੱਚ ਇੱਕ ਵਾਰ ਫਿਰ ਹਲਕੇ ਦੇ ਵੋਟਰਾਂ, ਸਪੋਰਟਰਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ।