ਸੁਖਪਾਲ ਸਿੰਘ ਖਹਿਰਾ ਨੇ ਕੀਤਾ ਕਾਂਗਰਸ ਦੇ ਜਿੱਤਣ ਦਾ ਦਾਅਵਾ

Last Updated: May 20 2019 18:44
Reading time: 0 mins, 32 secs

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਲੋਕ ਸਭਾ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਬੀਤੇ ਦਿਨ ਕਿਹਾ ਕਿ ਪੰਜਾਬ ਦੇ ਦੋ ਸਰਮਾਏਦਾਰ ਪਾਰਟੀਆਂ ਦੇ ਖ਼ਿਲਾਫ਼ ਉਨ੍ਹਾਂ ਨੇ ਚੋਣ ਲੜੀ ਅਤੇ ਲੋਕਾਂ ਨੇ ਉਨ੍ਹਾਂ ਦਾ ਧਨਾਢ ਪਰਿਵਾਰਾਂ ਖ਼ਿਲਾਫ਼ ਲੜਾਈ ਵਿੱਚ ਬਹੁਤ ਸਾਥ ਦਿੱਤਾ ਅਤੇ ਲੋਕਾਂ ਨੇ ਹੌਸਲਾ ਵੀ ਵਧਾਇਆ। ਉਨ੍ਹਾਂ ਨੇ ਅੱਗੇ ਕਿਹਾ ਕਿ ਵੋਟਾਂ ਦੌਰਾਨ ਉਨ੍ਹਾਂ ਨੇ ਸਾਰੇ ਹਲਕੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਬੂਥਾਂ ਤੇ ਜ਼ਿਆਦਾ ਭੀੜ ਦੇਖੀ, ਇਸ ਲਈ ਉਹ ਅੰਦਾਜ਼ਾ ਲਗਾ ਰਹੇ ਹਨ ਕਿ ਇਸ ਵਾਰ ਕਾਂਗਰਸ ਪਾਰਟੀ ਚੋਣ ਜਿੱਤ ਰਹੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਤੇ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਖ਼ਤਮ ਹੋ ਗਈ ਹੈ।