ਕਿਸਾਨ ਬਚ ਗਏ, ਅਧਿਕਾਰੀ ਫਸ ਗਏ.!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: May 21 2019 14:55
Reading time: 0 mins, 47 secs

ਪੰਜਾਬ ਸਰਕਾਰ ਦੇ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਦੀਆਂ ਅਪੀਲਾਂ ਪਿਛਲੇ ਕਈ ਦਿਨਾਂ ਤੋਂ ਕੀਤੀਆਂ ਜਾ ਰਹੀਆਂ ਸਨ ਕਿ ਨਾੜ ਨੂੰ ਅੱਗ ਨਾ ਲਗਾਈ ਜਾਵੇ। ਇਸ ਦੇ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਇਲਾਵਾ ਮਨੁੱਖੀ ਜਿੰਦਗੀਆਂ ਲਈ ਵੀ ਖ਼ਤਰਾ ਪੈਦਾ ਹੋ ਸਕਦਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵੱਲੋਂ ਜਾਰੀ ਇਹ ਹੁਕਮ ਸਿਰਫ ਤੇ ਸਿਰਫ ਕਾਗਜਾਂ ਤੱਕ ਹੀ ਸੀਮਤ ਰਹਿ ਗਏ। 

ਕਿਉਂਕਿ ਕਿਸੇ ਵੀ ਕਿਸਾਨ ਦੇ ਵਿਰੁੱਧ ਇਸ ਵਾਰ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਵੱਲੋਂ ਕਾਰਵਾਈ ਨਹੀਂ ਕੀਤੀ ਗਈ। ਕਿਸਾਨਾਂ ਨੂੰ ਬਚਾਉਣ ਵਾਲੇ ਅਧਿਕਾਰੀਆਂ 'ਤੇ ਸੁਣਿਆ ਹੁਣ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵੱਲੋਂ ਸ਼ਿਕੰਜ਼ਾ ਕੱਸਣ ਦੀ ਤਿਆਰੀ ਕਰ ਲਈ ਹੈ। ਕਿਉਂਕਿ ਪ੍ਰਸਾਸ਼ਨਿਕ ਅਧਿਕਾਰੀ ਇੱਕ ਵੀ ਕਿਸਾਨ 'ਤੇ ਕਣਕ ਦੇ ਨਾੜ ਨੂੰ ਸਾੜਣ ਸਬੰਧੀ ਮਾਮਲਾ ਦਰਜ ਨਹੀਂ ਕਰ ਸਕੇ, ਜਦੋਂਕਿ ਸਚਾਈ ਇਹ ਹੈ ਕਿ ਪੰਜਾਬ ਦੇ ਅੰਦਰ ਖੁੱਲ੍ਹੇਆਮ ਕਿਸਾਨਾਂ ਦੇ ਵੱਲੋਂ ਨਾੜ ਨੂੰ ਅੱਗ ਲਗਾਈ ਗਈ ਅਤੇ ਪ੍ਰਸਾਸ਼ਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।