ਡੇਂਗੂ ਨੂੰ ਖ਼ਤਮ ਕਰਨ ਲਈ ਸਿਹਤ ਵਿਭਾਗ ਹੋਇਆ ਪੱਬਾ ਭਾਰ.!!

Last Updated: May 21 2019 15:34
Reading time: 0 mins, 54 secs

ਸਿਹਤ ਵਿਭਾਗ ਪੰਜਾਬ ਦੇ ਵੱਲੋਂ ਡੇਂਗੂ ਨੂੰ ਖ਼ਤਮ ਕਰਨ ਦੇ ਮਕਸਦ ਤਹਿਤ ਵਿਸੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਦੇ ਸਬੰਧ ਵਿੱਚ ਵੱਡੀ ਗਿਣਤੀ ਵਿੱਚ ਕੈਂਟ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। "ਨੈਸ਼ਨਲ ਡੇਂਗੂ ਦਿਵਸ" ਨੂੰ ਸਮਰਪਿਤ ਵਿਸ਼ੇਸ਼ ਜਾਣਕਾਰੀ ਦੇਣ ਹਿਤ ਕਰਵਾਏ ਸਾਦੇ ਸਮਾਗਮ ਦੌਰਾਨ ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਅਜਿਪਟੀ ਨਾਂ ਦੇ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਦੀ ਰੋਕਥਾਮ ਲਈ ਕੂਲਰਾਂ ਦੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਬਦਲਣਾ ਚਾਹੀਦਾ ਹੈ ਅਤੇ ਪਾਣੀ ਦੀ ਟੈਂਕੀ ਦੇ ਢੱਕਣ ਨੂੰ ਘੁੱਟ ਕੇ ਬੰਦ ਕਰਨਾ ਚਾਹੀਦਾ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਹੋਇਆ ਇਹ ਵੀ ਕਿਹਾ ਕਿ ਗਮਲੇ, ਡਰੰਮ, ਟਾਇਰ ਆਦਿ ਜਿਨ੍ਹਾਂ ਵਿੱਚ ਬਰਸਾਤੀ ਪਾਣੀ ਇਕੱਠਾ ਹੋ ਸਕਦਾ ਹੈ, ਨੂੰ ਬਾਹਰ ਖੁੱਲ੍ਹੀ ਜਗ੍ਹਾ 'ਤੇ ਜਾਂ ਛੱਤ ਉੱਤੇ ਨਹੀਂ ਰੱਖਣਾ ਚਾਹੀਦਾ ਹੈ। ਮੱਛਰ ਪੈਦਾ ਨਾਂ ਹੋਣ, ਇਸ ਲਈ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਖੱਡਿਆਂ ਨੂੰ ਮਿੱਟੀ ਨਾਲ ਭਰ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ। ਬੁਖ਼ਾਰ ਹੋਣ 'ਤੇ ਤੁਰੰਤ ਨੇੜੇ ਦੀ ਸਰਕਾਰੀ ਹਸਪਤਾਲ ਜਾ ਕੇ ਚੈੱਕਅੱਪ ਕਰਵਾਉਣਾ ਚਾਹੀਦਾ ਹੈ, ਜਿਥੇ ਕਿ ਮੁਫਤ ਇਲਾਜ਼ ਅਤੇ ਜਾਂਚ ਹੁੰਦੀ ਹੈ।