ਰਾਜੀਵ ਗਾਂਧੀ ਦੇ ਸ਼ਹਾਦਤ ਦਿਵਸ ਨੂੰ ਵੱਖ-ਵੱਖ ਥਾਵਾਂ ਤੇ ਅੱਤਵਾਦ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ

Last Updated: May 21 2019 16:58
Reading time: 1 min, 7 secs

ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੇ ਸ਼ਹਾਦਤ ਦਿਵਸ ਨੂੰ ਅੱਜ ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਦੇ ਵਿੱਚ ਵੱਖ-ਵੱਖ ਵਿਭਾਗਾਂ ਦੇ ਵੱਲੋਂ ਅੱਤਵਾਦ ਵਿਰੋਧੀ ਦਿਵਸ ਦੇ ਵਜੋਂ ਮਨਾਇਆ ਗਿਆ। ਮੁਕਤਸਰ ਵਿਖੇ ਵੱਖ-ਵੱਖ ਸਮਾਗਮਾਂ ਦੇ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਜਨਰਲ ਮੈਡਮ ਵੀਰਪਾਲ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ। ਇਸਦੇ ਇਲਾਵਾ ਵਿਜੀਲੈਂਸ ਬਿਓਰੇ ਦੇ ਸਥਾਨਕ ਦਫ਼ਤਰ ਵਿਖੇ ਡੀਐਸਪੀ ਰਾਜ ਕੁਮਾਰ, ਗਿੱਦੜਬਾਹਾ ਵਿਖੇ ਨਹਿਰੂ ਯੁਵਾ ਕੇਂਦਰ ਮੁਕਤਸਰ ਦੇ ਪ੍ਰੋਜੈਕਟ ਕੋਆਰਡੀਨੇਟਰ ਸਵਰਨਜੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਸਿਵਲ ਹਸਪਤਾਲ ਮੁਕਤਸਰ ਵਿਖੇ ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਅਗਵਾਈ ਵਿੱਚ, ਸਟੇਟ ਬੈਂਕ ਆਫ ਇੰਡੀਆ ਵਿਖੇ ਜ਼ਿਲ੍ਹਾ ਲੀਡ ਮੈਨੇਜਰ ਪਵਨ ਅਹੂਜਾ ਦੀ ਅਗਵਾਈ ਦੇ ਵਿੱਚ ਅਧਿਕਾਰੀਆਂ ਦੇ ਵੱਲੋਂ ਅੱਤਵਾਦ ਦੇ ਵਿਰੁੱਧ ਅਹਿੰਸਾ ਅਤੇ ਸਹਿਣਸ਼ੀਲਤਾ ਦੀ ਵਰਤੋਂ ਬਾਰੇ ਵਿੱਚਾਰ ਕੀਤਾ ਗਿਆ।

ਇਸੇ ਤਰ੍ਹਾਂ ਫਰੀਦਕੋਟ ਦੇ ਵਿੱਚ ਨਹਿਰੂ ਯੁਵਾ ਕੇਂਦਰ ਫਰੀਦਕੋਟ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਅਤੇ ਪ੍ਰੋਜੈਕਟ ਕੋਆਰਡੀਨੇਟਰ ਮੈਡਮ ਸੀਪਿਕਾ ਰਾਣੀ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਵਿਖੇ ਅਤੇ ਪਿੰਡਾਂ ਦੇ ਵਿੱਚ ਬਣੇ ਨਹਿਰੂ ਯੁਵਾ ਦੇ ਕਲੱਬਾਂ ਦੇ ਨਾਲ ਇਹ ਦਿਵਸ ਮਨਾਇਆ ਗਿਆ। ਇਸ ਦੌਰਾਨ ਨੈਸ਼ਨਲ ਯੂਥ ਵਲੰਟੀਅਰਾਂ ਵੱਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਅਤੇ ਅੱਤਵਾਦ ਵਿਰੋਧੀ ਗਤੀਵਿਧੀਆਂ ਵਿੱਚ ਆਪਣੀ ਯੋਗਦਾਨ ਪਾਉਣ ਲਈ ਜਾਗਰੂਕ ਕੀਤਾ ਗਿਆ ਅਤੇ ਮੌਜੂਦਾ ਸਮਾਜਿਕ ਬੁਰਾਈਆਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਦੇ ਚੇਅਰਮੈਨ ਨਵਸਿਕੰਦਰ ਬਰਾੜ ਸਮੇਤ ਨੈਸ਼ਨਲ ਯੂਥ ਵਲੰਟੀਅਰ ਲਖਵੀਰ ਸਿੰਘ, ਜਸਪ੍ਰੀਤ ਸਿੰਘ ਤੇ ਰਣਜੀਤ ਸਿੰਘ ਸਮੇਤ ਕਈ ਵਿਦਿਆਰਥੀਆਂ ਅਤੇ ਪਤਵੰਤੇ ਸੱਜਣ ਹਾਜ਼ਰ ਸਨ।