ਸਿਹਤ ਕਾਮਿਆਂ ਨੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਨ ਤੇ ਆਪਸੀ ਭਾਈਚਾਰਕ ਸਾਂਝ ਰੱਖਣ ਦੀ ਚੁੱਕੀ ਸਹੁੰ!!

Last Updated: May 21 2019 17:57
Reading time: 0 mins, 47 secs

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਚੰਦਰ ਗੈਂਦ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਨ ਦੀ ਸਹੁੰ ਚੁਕਾਉਂਦਿਆਂ ਆਤੰਕਵਾਦ ਵਿਰੋਧੀ ਦਿਵਸ ਮਨਾਇਆ ਗਿਆ। ਸਿਵਲ ਸਰਜਨ ਫਿਰੋਜ਼ਪੁਰ ਡਾਕਟਰ ਰਾਜਿੰਦਰ ਕੁਮਾਰ ਵੱਲੋਂ ਸਾਰੇ ਸਮੂਹ ਸਟਾਫ਼ ਨੂੰ ਇਹ ਸਹੁੰ ਚੁਕਾਈ ਗਈ ਕਿ ਅਸੀਂ ਭਾਰਤ ਵਾਸੀ ਹਾਂ, ਸਾਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿੱਚ ਅਟੁੱਟ ਵਿਸ਼ਵਾਸ ਹੈ।

ਅਸੀਂ ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਾਂਗੇ। ਅਸੀਂ ਸਾਰੇ ਪ੍ਰਣ ਕਰਦੇ ਹਾਂ ਅਸੀਂ ਸਮੂਹ ਮਾਨਵਤਾ ਵਿੱਚ ਸ਼ਾਂਤੀ ਅਤੇ ਸਮਾਜਕ ਸਦਭਾਵਨਾ ਨੂੰ ਪ੍ਰਫੁੱਲਿਤ ਕਰਾਂਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇੱਕ ਸਮਾਨ ਸਮਝਾਂਗੇ। ਅਸੀਂ ਅਜਿਹੀਆਂ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਾਂਗੇ ਜਿਨ੍ਹਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖ਼ਤਰਾ ਹੋਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਾਜ ਕਰਨੀ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾਕਟਰ ਮੀਨਾਕਸ਼ੀ ਢੀਂਗਰਾ, ਵਿਕਾਸ ਕਾਲੜਾ ਅਤੇ ਦਫ਼ਤਰ ਸਿਵਲ ਸਰਜਨ ਫਿਰੋਜ਼ਪੁਰ ਦਾ ਸਮੂਹ ਸਟਾਫ਼ ਹਾਜ਼ਰ ਸੀ।