ਕੀ ਸੁਨੀਲ ਜਾਖੜ ਹੋਣਗੇ ਪੰਜਾਬ ਦੇ ਅਗਲੇ ਮੁੱਖ ਮੰਤਰੀ? (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: May 23 2019 13:16
Reading time: 2 mins, 45 secs

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਬੀਤੇ ਕੁਝ ਦਿਨ ਪਹਿਲੋਂ ਹੀ ਇੱਕ ਪ੍ਰੈੱਸ ਬਿਆਨ ਜਾਰੀ ਕੀਤਾ ਗਿਆ ਸੀ, ਜਿਸ ਦੇ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਜੇਕਰ ਪੰਜਾਬ ਦੇ ਵਿੱਚ ਕਾਂਗਰਸ ਪਾਰਟੀ ਦੇ ਤੇਰਾਂ ਦੇ ਤੇਰਾਂ ਉਮੀਦਵਾਰ ਨਹੀਂ ਜਿੱਤਦੇ ਤਾਂ ਉਹ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਵੇਖਿਆ ਜਾਵੇ ਤਾਂ ਅੱਜ ਹੁਣ ਕਾਊਂਟਿੰਗ ਦੀ ਜੋ ਰਿਪੋਰਟ ਸਾਹਮਣੇ ਆ ਰਹੀ ਹੈ, ਉਸ ਦੇ ਵਿੱਚ ਕਾਂਗਰਸ ਨੂੰ ਬਹੁਤ ਹੀ ਘੱਟ ਸੀਟਾਂ ਪੰਜਾਬ ਵਿੱਚੋਂ ਪ੍ਰਾਪਤ ਹੋ ਰਹੀਆਂ ਹਨ।

ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਨੂੰ ਡਰ ਬਣਿਆ ਹੋਇਆ ਹੈ ਕਿ ਜੇਕਰ ਪੰਜਾਬ ਵਿੱਚ ਤੇਰਾਂ ਦੇ ਤੇਰਾਂ ਉਮੀਦਵਾਰ ਕਾਂਗਰਸ ਪਾਰਟੀ ਦੀ ਨਹੀਂ ਜਿੱਤਦੇ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪੈ ਸਕਦਾ ਹੈ। ਦੂਜੇ ਪਾਸੇ ਦੋਸਤੋ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆਂ ਕੁਝ ਦਿਨ ਪਹਿਲੋਂ ਇਹ ਬਿਆਨ ਦਿੱਤਾ ਸੀ ਕਿ ਆਉਣ ਵਾਲੇ ਮੁੱਖ ਮੰਤਰੀ ਪੰਜਾਬ ਦੇ ਸੁਨੀਲ ਜਾਖੜ ਹੋਣਗੇ।

ਦੱਸ ਦੇਈਏ ਕਿ ਸੁਨੀਲ ਜਾਖੜ ਦੀ ਬਾਲੀਵੁੱਡ ਅਦਾਕਾਰ ਸੰਨੀ ਦਿਉਲ ਦੇ ਨਾਲ ਟੱਕਰ ਹੈ। ਇਸ ਸਮੇਂ ਕਾਊਟਿੰਗ ਰਿਪੋਰਟਾਂ ਮੁਤਾਬਿਕ ਸੁਨੀਲ ਜਾਖੜ ਦੀ ਹਾਲਤ ਬਹੁਤ ਹੀ ਮਾੜੀ ਚੱਲ ਰਹੀ ਹੈ, ਬਾਕੀ ਦੇਰ ਸ਼ਾਮ ਤੱਕ ਨਤੀਜੇ ਸਾਹਮਣੇ ਆ ਹੀ ਜਾਣਗੇ ਅਤੇ ਪਤਾ ਲੱਗ ਜਾਵੇਗਾ ਕਿ ਕਿਹੜਾ ਉਮੀਦਵਾਰ ਜਿੱਤ ਕੇ ਸਾਂਸਦ ਬਣਦਾ ਹੈ। ਦੂਜੇ ਪਾਸੇ ਦੋਸਤੋ ਜੇਕਰ ਸਿਆਸੀ ਮਾਹਿਰਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਵਿੱਚ ਤੇਰਾਂ ਦੀਆਂ ਤੇਰਾਂ ਸੀਟਾਂ ਕਾਂਗਰਸ ਪਾਰਟੀ ਨੂੰ ਨਹੀਂ ਮਿਲਦੀਆਂ ਤਾਂ ਕੀ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ? 

ਕੀ ਇਹ ਕਿਹਾ ਜਾ ਸਕਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਹ ਬਿਆਨ ਖ਼ਾਲੀ ਕਾਂਗਰਸ ਦੇ ਉਮੀਦਵਾਰਾਂ ਨੂੰ ਡਰਾਉਣ ਦੇ ਲਈ ਹੀ ਦਿੱਤਾ ਗਿਆ ਸੀ ਕਿ ਉਹ ਚੋਣ ਪ੍ਰਚਾਰ ਤੇਜ਼ ਕਰਨ? ਪਰ ਇਹ ਤਾਂ ਸਰਾਸਰ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ, ਕਿਉਂਕਿ ਇੱਕ ਵਾਰ ਬਿਆਨ ਦੇ ਕੇ ਬਾਅਦ ਵਿੱਚ ਮੁੱਕਰ ਜਾਣਾ ਤਾਂ ਕਿਸੇ ਹੱਦ ਤੱਕ ਸਹੀ ਨਹੀਂ। ਇਸੇ ਤਰ੍ਹਾਂ ਜੇਕਰ ਅਕਾਲੀ ਦਲ ਦੇ ਆਗੂਆਂ ਦੀ ਮੰਨੀਏ ਤਾਂ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਦਲ ਭਾਜਪਾ ਦੇ ਜਿੰਨੇ ਵੀ ਉਮੀਦਵਾਰ ਹਨ, ਉਹ ਸਾਰੇ ਦੇ ਸਾਰੇ ਜਿੱਤਣਗੇ।

ਸਿਆਸੀ ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਦੇ ਹਲਕਾ ਗੁਰਦਾਸਪੁਰ ਤੋਂ ਸੁਨੀਲ ਜਾਖੜ ਦੀ ਹਾਲਤ ਕਾਫ਼ੀ ਮਾੜੀ ਚੱਲ ਰਹੀ ਹੈ ਅਤੇ ਉਹ ਸੰਨੀ ਦਿਓਲ ਤੋਂ ਕਾਫ਼ੀ ਵੋਟਾਂ ਦੇ ਨਾਲ ਪਿੱਛੇ ਚੱਲ ਰਹੇ ਹਨ। ਦੋਸਤੋਂ ਅਸੀਂ ਆਪਣੇ ਇਸ ਲੇਖ ਦੇ ਜ਼ਰੀਏ ਕਿਸੇ ਦੀ ਜਿੱਤ ਹਾਰ ਦਾ ਫ਼ੈਸਲਾ ਨਹੀਂ ਕਰ ਰਹੇ, ਪਰ ਇਨ੍ਹਾਂ ਜ਼ਰੂਰ ਕਹਿ ਸਕਦੇ ਹਾਂ ਕਿ ਵੋਟਾਂ ਦੀ ਗਿਣਤੀ ਦੇ ਵਿੱਚ ਸੁਨੀਲ ਜਾਖੜ ਹਾਰਦੇ ਨਜ਼ਰੀ ਆ ਰਹੇ ਹਨ, ਜਦੋਂਕਿ ਸੰਨੀ ਦਿਓਲ ਜਿੱਤ ਦੇ ਨਜ਼ਰੀ ਆ ਰਹੇ ਹਨ। ਇਸੇ ਤਰ੍ਹਾਂ ਹੀ ਜੇਕਰ ਸੁਨੀਲ ਜਾਖੜ ਗੁਰਦਾਸਪੁਰ ਹਲਕੇ ਤੋਂ ਸਾਂਸਦ ਨਹੀਂ ਬਣਦੇ ਤਾਂ ਉਹ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣ ਸੰਭਾਵਨਾ ਹੈ। 

ਜੇਕਰ ਮੈਂ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੀ ਗੱਲ ਕਰਾਂ ਤਾਂ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੁਖਬੀਰ ਬਾਦਲ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਉਮੀਦਵਾਰ ਵੀ ਹਨ, ਉਹ ਕਾਫ਼ੀ ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ, ਜਦੋਂਕਿ ਸ਼ੇਰ ਸਿੰਘ ਘੁਬਾਇਆ ਕਾਫ਼ੀ ਪਿੱਛੇ ਹਨ। ਦੱਸ ਦੇਈਏ ਕਿ ਦੇਰ ਸ਼ਾਮ ਤੱਕ ਸਾਰੇ ਨਤੀਜੇ ਫਾਈਨਲ ਹੋ ਜਾਣਗੇ ਅਤੇ ਪਤਾ ਲੱਗ ਜਾਵੇਗਾ ਕਿ ਪੰਜਾਬ ਵਿੱਚ ਕਾਂਗਰਸ ਨੂੰ, ਅਕਾਲੀ ਦਲ-ਭਾਜਪਾ ਨੂੰ ਅਤੇ ਆਮ ਆਦਮੀ ਪਾਰਟੀ ਤੋਂ ਇਲਾਵਾ ਪੀਡੀਏ ਨੂੰ ਕਿੰਨੀਆਂ ਸੀਟਾਂ ਮਿਲਦੀਆਂ ਹਨ? ਇਹ ਤਾਂ ਆਉਣ ਵਾਲਾ ਵਕਤ ਹੀ ਦੱਸੇਗਾ ਕਿ ਕੇਂਦਰ ਦੇ ਵਿੱਚ ਕਿਹੜੀ ਸਰਕਾਰ ਬਣਦੀ ਹੈ?

ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।