ਪੰਜਾਬ ਡੈਮੋਕ੍ਰੇਟਿਕ ਗੱਠਜੋੜ ਦੇ 3 ਉਮੀਦਵਾਰਾਂ ਨੂੰ ਛੱਡ ਕੇ ਬਾਕੀਆਂ ਦੀ ਜ਼ਮਾਨਤ ਜ਼ਬਤ ਹੋਣ ਦੇ ਆਸਾਰ, ਖ਼ੁਦ ਖਹਿਰਾ ਵੀ ਜ਼ਮਾਨਤ ਜ਼ਬਤ ਹੋਣ ਤੋਂ ਬਚਾਉਣ 'ਚ ਹੋ ਸਕਦੇ ਹਨ ਨਾਕਾਮ (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: May 23 2019 13:52
Reading time: 0 mins, 57 secs

ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿੱਚ ਪੰਜਾਬ ਜਮਹੂਰੀ ਗੱਠਜੋੜ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਬਹੁਜਨ ਸਮਾਜ ਪਾਰਟੀ, ਲੋਕ ਇਨਸਾਫ਼ ਪਾਰਟੀ, ਸੀ.ਪੀ.ਐਮ, ਸੀ.ਪੀ.ਆਈ. ਅਤੇ ਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਸ਼ਾਮਿਲ ਸੀ। ਸੁਖਪਾਲ ਸਿੰਘ ਖਹਿਰਾ ਨੇ ਇਹ ਗੱਠਜੋੜ ਕਰਕੇ ਦਾਅਵਾ ਕੀਤਾ ਸੀ ਕਿ ਇਹ ਗੱਠਜੋੜ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ ਬਹੁਤ ਤੱਕੜੀ ਟੱਕਰ ਦੇਵੇਗੀ। ਪਰ ਅੱਜ ਚੋਣ ਨਤੀਜਿਆਂ ਵਾਲੇ ਦਿਨ ਆ ਰਹੇ ਰੁਝਾਨ ਨੂੰ ਵੇਖਦੇ ਹੋਏ ਇਹ ਆਸਾਰ ਲੱਗ ਰਹੇ ਹਨ ਕਿ ਪੰਜਾਬ ਡੈਮੋਕ੍ਰੇਟਿਕ ਗੱਠਜੋੜ ਦੇ ਸਿਰਫ਼ 3 ਉਮੀਦਵਾਰ ਆਪਣੀ ਜ਼ਮਾਨਤ ਜ਼ਬਤ ਹੋਣੋਂ ਬਚਾਉਣ ਵਿੱਚ ਕਾਮਯਾਬ ਹੋ ਰਹੇ ਲੱਗ ਰਹੇ ਹਨ।

ਜ਼ਮਾਨਤ ਬਚਾਉਣ ਵਾਲਿਆਂ ਵਿੱਚ ਖਡੂਰ ਸਾਹਿਬ ਸੀਟ ਤੋਂ ਬੀਬੀ ਪਰਮਜੀਤ ਕੌਰ ਖਾਲੜਾ, ਜਲੰਧਰ ਲੋਕ ਸਭਾ ਸੀਟ ਤੋਂ ਬਹੁਜਨ ਸਮਾਜ ਪਾਰਟੀ ਦੇ ਬਲਵਿੰਦਰ ਕੁਮਾਰ ਅਤੇ ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਆਪਣੀਆਂ ਜ਼ਮਾਨਤਾਂ ਜ਼ਬਤ ਹੋਣ ਤੋਂ ਬਚਾ ਸਕਦੇ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਸੁਖਪਾਲ ਸਿੰਘ ਖਹਿਰਾ ਬਠਿੰਡਾ ਤੋਂ ਆਪਣੀ ਜ਼ਮਾਨਤ ਜ਼ਬਤ ਹੋਣ ਤੋਂ ਬਚਾਉਣ ਵਿੱਚ ਕਾਮਯਾਬ ਹੁੰਦੇ ਦਿਖਾਈ ਨਹੀਂ ਦੇ ਰਹੇ। ਦੱਸਦੇ ਚੱਲੀਏ ਕਿ ਜ਼ਮਾਨਤ ਜ਼ਬਤ ਹੋਣ ਤੋਂ ਬਚਾਉਣ ਲਈ ਉਮੀਦਵਾਰ ਨੂੰ 17 ਫ਼ੀਸਦੀ ਵੋਟ ਚਾਹੀਦੀ ਹੈ ਤੇ ਪੀ.ਡੀ.ਏ. ਦੇ ਤਿੰਨ ਉਮੀਦਵਾਰਾਂ ਨੂੰ ਛੱਡ ਕੇ ਹੋਰ ਕੋਈ 17 ਫ਼ੀਸਦੀ ਦੇ ਅੰਕੜੇ ਤੋਂ ਕੋਹਾਂ ਦੂਰ ਨਜ਼ਰ ਆ ਰਹੇ ਹਨ।