ਅਕਾਲੀ ਦਲ ਨੇ ਮਨਾਈ ਸੰਨੀ ਦੀ ਜਿੱਤ ਦੀ ਖ਼ੁਸ਼ੀ

Last Updated: May 23 2019 17:33
Reading time: 0 mins, 33 secs

ਲੋਕ-ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੀ ਜਿੱਤ ਦੀ ਖ਼ੁਸ਼ੀ ਵਿੱਚ ਜ਼ਿਲ੍ਹੇ ਦੇ ਅਕਾਲੀ ਆਗੂਆਂ ਨੇ ਲੱਡੂ ਵੰਡੇ ਤੇ ਆਪਣੇ ਵਰਕਰਾਂ ਅਤੇ ਸਮਰਥਕਾਂ ਨਾਲ ਖ਼ੁਸ਼ੀ ਸਾਂਝੀ ਕੀਤੀ। ਬਟਾਲਾ ਹਲਕੇ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੀ ਏ ਸੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਮੈਨੇਜਰ ਗੁਰਤਿੰਦਰਪਾਲ ਸਿੰਘ ਮਾਂਟੂੰ ਨੇ ਸਾਥੀਆਂ ਸਮੇਤ ਸੰਨੀ ਦਿਓਲ ਦੀ ਜਿੱਤ ਦੀ ਖ਼ੁਸ਼ੀ ਵਿੱਚ ਲੱਡੂ ਵੰਡੇ ਦੇ ਸੰਨੀ ਦਿਓਲ ਨੂੰ ਵੀ ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾਇਆ। ਇਸੇ ਤਰ੍ਹਾਂ ਹੀ ਬਟਾਲਾ ਵਿੱਚ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ, ਸੁਖਬੀਰ ਸਿੰਘ ਵਾਹਲਾ ਨੇ ਆਪਣੇ ਸਾਥੀਆਂ ਨਾਲ ਸੰਨੀ ਦਿਓਲ ਦੀ ਜਿੱਤ ਦੀ ਖ਼ੁਸ਼ੀ ਮਨਾਈ।