ਤੰਬਾਕੂਨੋਸ਼ੀ ਨਾਲ ਹੋਣ ਵਾਲੀਆਂ ਭਿਆਨਕ ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਹਿਮ ਜਿੰਮੇਵਾਰੀ:ਸਿਵਲ ਸਰਜਨ

Last Updated: May 31 2019 17:35
Reading time: 1 min, 44 secs

ਤੰਬਾਕੂਨੋਸ਼ੀ ਤੋਂ ਹੋਣ ਵਾਲੀਆਂ ਭਿਆਨਕ ਬੀਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਸਿਹਤ ਵਿਭਾਗ ਦੀ ਅਹਿਮ ਜਿੰਮੇਵਾਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਬਲਵੰਤ ਸਿੰਘ ਸਿਵਲ ਸਰਜਨ ਕਪੂਰਥਲਾ ਨੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸਬੰਧੀ ਕਰਵਾਏ ਗਏ ਜਾਗਰੂਕਤਾ ਸਮਾਗਮ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 31 ਮਈ ਨੂੰ ਪੂਰੇ ਵਿਸ਼ਵ ਭਰ ਵਿੱਚ ਤੰਬਾਕੂ ਵਿਰੋਧੀ ਦਿਵਸ ਮਨਾ ਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਡਾ.ਕੁਲਜੀਤ ਸਿੰਘ ਜਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਤੰਬਾਕੂ ਸੇਵਨ ਸਿਹਤ ਲਈ ਬਹੁਤ ਹੀ ਹਾਣੀਕਾਰਕ ਹੈ। ਇਸ ਨਾਲ ਸ਼ਰੀਰ ਨੂੰ ਬਹੁਤ ਭਿਆਨਕ ਬੀਮਾਰੀਆਂ ਲਗਣ ਦਾ ਖਤਰਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਗੈਂਗਰੀਨ, ਗਰਭਪਾਤ, ਜੀਭ ਦਾ ਕੈਂਸਰ, ਗਲੇ ਦਾ ਕੈਂਸਰ, ਮੂੰਹ ਦੀਆਂ ਬੀਮਾਰੀਆਂ ਅਤੇ ਮੂੰਹ ਦੇ ਕੈਂਸਰ ਹੋਣ ਦਾ ਖਤਰਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਦੇ 100 ਰੋਗੀਆਂ ਵਿੱਚੋਂ 40 ਤੰਬਾਕੂ ਦੀ ਵਰਤੋ ਕਾਰਨ ਮਰਦੇ ਹਨ। 95 ਪ੍ਰਤੀਸ਼ਤ ਮੂੰਹ ਦੇ ਕੈਂਸਰ ਤੰਬਾਕੂ ਖਾਣ ਵਾਲੇ ਵਿਅਕਤੀਆਂ ਵਿੱਚ ਹੁੰਦੇ ਹਨ। ਸੋ ਇਨ੍ਹਾਂ ਬੀਮਾਰੀਆਂ ਪ੍ਰਤੀ ਸੁਚੇਤ ਹੋ ਕੇ ਇਸ ਤੋ ਬੱਚਣ ਲਈ ਤੰਬਾਕੂ ਦੇ ਸੇਵਲ ਤੋਂ ਤੌਬਾ ਕਰਨੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਸਾਰੇ ਜਿਲੇ ਦੀਆਂ ਪੀ.ਐਚ.ਸੀ, ਸੀ.ਐਚ.ਸੀ, ਸਬ ਡਿਵੀਜਨ ਹਸਪਤਾਲਾਂ ਵਿੱਚ ਵੀ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ ਨੇ ਦੱਸਿਆ ਕਿ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜੋ ਲੋਕ ਤੰਬਾਕੂ ਦਾ ਸੇਵਨ ਕਰਦੇ ਹਨ, ਉਨਾਂ ਨੂੰ ਹੌਲੀ-ਹੌਲੀ ਤੰਬਾਕੂ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ ਤੇ ਜੋ ਤੰਬਾਕੂ ਦੀ ਪਹਿਲਾ ਹੀ ਵਰਤੋ ਘੱਟ ਕਰਦੇ ਹਨ, ਉਨਾਂ ਨੂੰ ਤੰਬਾਕੂ ਦਾ ਸੇਵਨ ਪੂਰੀ  ਤਰਾਂ ਬੰਦ ਕਰਨਾ ਚਾਹੀਦਾ ਹੈ। ਜੋ ਲੋਕ ਤੰਬਾਕੂ ਦੀ ਵਰਤੋ ਨਹੀਂ ਕਰਦੇ, ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸ ਤੋ ਪ੍ਰਹੇਜ ਕਰਨ ਦੀ ਜਰੂਰਤ ਹੈ। ਇਸ ਮੌਕੇ ਤੇ ਡਾ. ਗੁਰਦੇਵ ਭੱਟੀ ਵੱਲੋ ਮੂੰਹ ਦੇ ਕੈਂਸਰ ਦੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਇਸ ਮੌਕੇ ਤੰਬਾਕੂ ਦਾ ਸੇਵਨ ਨਾ ਕਰਨ ਦੀ ਸੌਂਹ ਵੀ ਚੁੱਕੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਰਮੇਸ. ਕੁਮਾਰੀ ਬੰਗਾ ਸਹਾਇਕ ਸਿਵਲ ਸਰਜਨ, ਡਾ. ਸਾਰਿਕਾ ਦੁੱਗਲ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਰੀਟਾ ਬਾਲਾ ਸੀਨੀਅਰ ਮੈਡੀਕਲ ਅਫਸਰ, ਡਾ. ਰਜੀਵ ਭਗਤ ਐਪੇਡੀਮੋਲੋਜਿਸਟ, ਰਵਿੰਦਰ ਕੁਮਾਰ ਜੱਸਲ ਬਲਾਕ ਐਜੂਕੇਟਰ ਅਤੇ ਹੋਰ ਸਟਾਫ ਸ਼ਾਮਲ ਸੀ।