ਲੋਕਾਂ ਨੂੰ ਚੰਗੀ ਸਿਹਤ ਸੰਭਾਲ ਅਤੇ ਚੋਗਿਰਦੇ ਦੀ ਸਫ਼ਾਈ ਰੱਖਣ ਲਈ ਕੀਤਾ ਪ੍ਰੇਰਿਤ

Last Updated: Jun 05 2019 13:34
Reading time: 1 min, 48 secs

ਵਿਪੁਲ ਉੱਜਵਲ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹੇ ਅੰਦਰ ਵਿਭਾਗਾਂ ਵੱਲੋਂ ਲੋਕਾਂ ਨੂੰ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ, ਪੌਦਿਆਂ ਦੀ ਸੰਭਾਲ ਅਤੇ ਪਾਣੀ ਦੀ ਦੁਰਵਰਤੋਂ ਆਦਿ ਨੂੰ ਰੋਕਣ ਸਬੰਧੀ ਜਾਗਰੂਕ ਕੀਤਾ ਗਿਆ। ਸਮੂਹ ਵਿਭਾਗਾਂ ਵੱਲੋਂ ਵਾਤਾਵਰਣ ਨੂੰ ਸ਼ੁੱਧ ਰੱਖਣ 'ਤੇ ਤੰਦਰੁਸਤੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਰਿਹਾ ਹੈ।

ਸਿਹਤ ਵਿਭਾਗ-ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਜ਼ਿਆਦਾ ਪੱਕੇ ਫਲ ਨਾ ਖਾਣ ਅਤੇ ਫਲਾਂ ਨੂੰ ਚੰਗੀ ਤਰਾਂ ਸਾਫ਼ ਪਾਣੀ ਨਾਲ ਧੋ ਕੇ ਹੀ ਖਾਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਪਿੰਡ ਸਿੰਘੋਵਾਲ ਵਿਤੇ ਸਿਹਤ ਅਧਿਕਾਰੀਆਂ ਨੇ ਫਲਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਤੇ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਨੂੰ ਸਾਫ਼-ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਧਾਰੀਵਾਲ ਵਿਖੇ ਲੋਕਾਂ ਨੂੰ ਚੰਗੀ ਸਿਹਤ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ। ਫ਼ਤਿਹਗੜ੍ਹ ਚੂੜੀਆਂ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਸਿਹਤ ਕੇਂਦਰ 'ਚ ਲੱਗੇ ਪੌਦਿਆਂ ਦੀ ਸਫ਼ਾਈ ਆਦਿ ਕਰਵਾਈ ਗਈ। ਕਲਾਨੋਰ ਸਿਹਤ ਕੇਂਦਰ ਵਿਖੇ ਐਸ.ਐਮ.ਓ ਡਾ. ਲਖਵਿੰਦਰ ਸਿੰਘ ਅਠਵਾਲ ਵੱਲੋਂ ਲੋਕਾਂ ਨੂੰ ਪੌਦੇ ਵੰਡੇ ਗਏ ਪੌਦਿਆਂ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ।

ਵਾਟਰ ਸਪਲਾਈ ਤੇ ਸੈਨੀਟੇਸ਼ਨ-ਕੰਵਰਜੀਤ ਰੱਤੜਾ ਐਸ.ਡੀ.ਓ ਨੇ ਦੱਸਿਆ ਕਿ ਪਿੰਡ ਸਲੀਮਪੁਰ ਬਲਾਕ ਗੁਰਦਾਸਪੁਰ ਅਤੇ ਪਿੰਡ ਤਾਰਾਗੜ੍ਹ ਬਲਾਕ ਫ਼ਤਿਹਗੜ੍ਹ ਚੂੜੀਆਂ ਆਦਿ ਵਿਖੇ ਪਾਣੀ ਵਾਲੀਆਂ ਟੈਂਕੀਆਂ ਦੀ ਸਫ਼ਾਈ ਕਰਵਾਈ ਗਈ 'ਤੇ ਨੇੜਲੇ ਸਥਾਨਾਂ ਨੂੰ ਸਾਫ਼ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਲੋਕਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ-ਮੈਡਮ ਸੁਮਨਦੀਪ ਕੋਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ 'ਚ ਔਰਤਾਂ ਨੂੰ ਸੰਤੁਲਿਤ ਭੋਜਨ ਅਤੇ ਸਾਫ਼ ਸਫ਼ਾਈ ਰੱਖਣ ਪ੍ਰਤੀ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨੂੰ ਪੌਸ਼ਟਿਕ ਆਹਾਰ ਦੇਣ ਪ੍ਰਤੀ ਜਾਗਰੂਕ ਕੀਤਾ ਗਿਆ।

ਖੇਤੀਬਾੜੀ ਵਿਭਾਗ-ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਤਰਨਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਦੀਨਾਨਗਰ ਬਲਾਕ ਦੇ ਵੱਖ-ਵੱਖ ਪਿੰਡਾਂ ਅੰਦਰ ਕੀਟਨਾਸ਼ਕ ਦਵਾਈਆਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀ ਸਲਾਹ ਨਾਲ ਹੀ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ਲਈ ਕਿਹਾ ਗਿਆ। ਕਿਸਾਨਾਂ ਨੂੰ ਖੇਤਾਂ 'ਚ ਬੇਲੋੜੀ ਖਾਦਾਂ ਤੇ ਦਵਾਈਆਂ ਨਾ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਹਰਮਨਜੀਤ ਸਿੰਘ ਖੇਤੀਬਾੜੀ ਅਫ਼ਸਰ ਵੀ ਮੌਜੂਦ ਸਨ।

ਜੰਗਲਾਤ ਵਿਭਾਗ-ਸ੍ਰੀ ਵਿਲਬਰਟ ਸੈਮਸਨ ਵਣ ਮੰਡਲ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਅੰਦਰ ਪੌਦੇ ਲਗਾਉਣ ਲਈ ਟੋਏ ਪੁੱਟਣ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਬਰਸਾਤਾਂ ਦੇ ਦਿਨਾਂ 'ਚ ਪੌਦੇ ਲਗਾਏ ਜਾਣਗੇ।