ਸਿਰਫ ਪੰਜਾਬ ਵਸਨੀਕ ਵਿਦਿਆਰਥੀਆਂ ਨੂੰ ਮਿਲੇਗਾ ਸੂਬੇ 'ਚ MBBS ਤੇ BDS ਦਾਖਲਾ (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jun 07 2019 14:32
Reading time: 0 mins, 48 secs

ਪੰਜਾਬ ਸਰਕਾਰ ਦੇ ਵੱਲੋਂ ਇੱਕ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰਦੇ ਹੋਏ ਸੂਬੇ ਦੇ ਮੈਡੀਕਲ ਕਾਲਜਾਂ 'ਚ ਸਿਰਫ ਪੰਜਾਬ ਵਸਨੀਕ ਵਿਦਿਆਰਥੀਆਂ ਨੂੰ ਦਾਖਲਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਮੈਡੀਕਲ ਕੌਂਸਲ ਦੇ ਵੱਲੋਂ ਆਪਣੇ ਨੋਟੀਫ਼ਿਕੇਸ਼ਨ 'ਚ ਕਿਹਾ ਗਿਆ ਹੈ ਕਿ ਸਾਲ 2019-20 ਦੇ ਵਿੱਦਿਅਕ ਸੈਸ਼ਨ ਦੇ ਲਈ ਪੰਜਾਬ ਦੇ 'ਚ ਐੱਮ.ਬੀ.ਬੀ.ਐੱਸ. ਅਤੇ ਬੀ.ਡੀ.ਐੱਸ. ਦੇ ਦਾਖ਼ਲੇ ਸਿਰਫ ਪੰਜਾਬ ਦੇ ਵਸਨੀਕ ਵਿਦਿਆਰਥੀਆਂ ਨੂੰ ਹੀ ਦਿੱਤੇ ਜਾਣਗੇ। ਜਿਕਰਯੋਗ ਹੈ ਕਿ 2016 ਦੇ ਵਿੱਚ ਜਾਰੀ ਇੱਕ ਨੋਟੀਫ਼ਿਕੇਸ਼ਨ ਦੇ ਅਨੁਸਾਰ ਪੰਜਾਬ ਦੇ ਵਿੱਚੋਂ ਸਿਰਫ ਉਹੀ ਵਿਦਿਆਰਥੀ ਮੈਡੀਕਲ ਕਾਲਜ 'ਚ ਦਾਖਲ ਲੈ ਸਕਦੇ ਸਨ ਜਿੰਨਾ ਨੇ ਕੇ ਆਪਣੀ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਪੰਜਾਬ ਦੇ ਵਿੱਚੋਂ ਕੀਤੀ ਸੀ ਅਤੇ ਅਜਿਹੇ ਵਿੱਚ ਹਰਿਆਣਾ ਅਤੇ ਹਿਮਾਚਲ ਦੇ ਕਈ ਵਿਦਿਆਰਥੀ ਪੰਜਾਬ ਵਿੱਚੋਂ ਸਕੂਲੀ ਪੜਾਈ ਕਰਕੇ ਇੱਥੇ ਮੈਡੀਕਲ ਦਾਖਲ ਲੈ ਲੈਂਦੇ ਸਨ। ਇਸ ਮਾਮਲੇ ਨੂੰ ਲੈ ਕੇ ਕੁਝ ਦਿਨ ਪਹਿਲਾਂ ਕੁਝ ਲੋਕਾਂ ਨੇ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਚਿੱਠੀਆਂ ਲਿਖੀਆਂ ਸਨ ਅਤੇ ਕੱਲ੍ਹ ਸੁਖਪਾਲ ਸਿੰਘ ਖਹਿਰਾ ਨੇ ਵੀ ਇਹ ਮੁੱਦਾ ਚੁੱਕਿਆ ਸੀ।