ਬਲਬੀਰ ਸਿੰਘ ਸਿੱਧੂ ਨੇ ਸੰਭਾਲਿਆ ਸਿਹਤ ਮੰਤਰੀ ਦਾ ਅਹੁਦਾ, ਚੇਅਰਮੈਨ ਚੀਮਾ ਵੀ ਰਹੇ ਮੌਜੂਦ

Last Updated: Jun 07 2019 15:43
Reading time: 0 mins, 23 secs

ਬੀਤੇ ਕੱਲ੍ਹ ਮੁੱਖ ਮੰਤਰੀ ਪੰਜਾਬ ਦੇ ਆਦੇਸ਼ ਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਮੰਤਰੀਆਂ ਦੇ ਵਿਭਾਗਾਂ ਦੀ ਤਬਦੀਲੀ ਕੀਤੀ ਗਈ ਸੀ ਜਿਸ ਤਹਿਤ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਅੱਜ ਕੈਬਨਿਟ ਮੰਤਰੀ ਸਿੱਧੂ ਨੇ ਆਪਣੇ ਨਵੇਂ ਵਿਭਾਗ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਦਾ ਚਾਰਜ ਲੈ ਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਸਿੱਧੂ ਦੇ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਨੌਜਵਾਨ ਆਗੂ ਸਰਦਾਰ ਅਮਰਦੀਪ ਸਿੰਘ ਚੀਮਾ ਵੀ ਮੌਜੂਦ ਸਨ।