ਕੀ ਧਮਾਕਾ ਕਰੂ ਸਿੱਧੂ ਦੀ ਚਿੱਠੀ ? (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jun 10 2019 19:11
Reading time: 0 mins, 50 secs

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਇੱਕ ਮੁਲਾਕਾਤ ਕੀਤੀ ਗਈ ਹੈ। ਇਸ ਦੇ ਬਾਅਦ ਸੋਸ਼ਲ ਮੀਡੀਆ ਤੇ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਇੱਕ ਚਿੱਠੀ ਗਾਂਧੀ ਨੂੰ ਦਿੱਤੀ ਹੈ। ਰਾਜਨੀਤਿਕ ਮਾਹਿਰਾਂ ਦੇ ਅਨੁਸਾਰ ਸਿੱਧੂ ਦੀ ਇਹ ਚਿੱਠੀ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੇ ਬਾਰੇ ਵਿੱਚ ਹੈ ਅਤੇ ਇਸ ਦੇ ਵਿੱਚ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ 'ਤੇ ਸਵਾਲ ਚੁੱਕੇ ਗਏ ਹਨ। ਜਾਣਕਾਰੀ ਅਨੁਸਾਰ ਸਿੱਧੂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ 5 ਸੀਟਾਂ ਦੀ ਹਾਰ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਕਹਿ ਰਹੇ ਹਨ ਪਰ ਉਨ੍ਹਾਂ ਦੇ ਵਿਭਾਗ ਵਾਲੇ ਸ਼ਹਿਰੀ ਹਲਕਿਆਂ ਵਿੱਚ ਕਾਂਗਰਸ ਦੀ ਵੋਟ ਪਿੰਡਾਂ ਨਾਲੋਂ ਵਧੀ ਹੈ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਵੱਲੋਂ ਅਹਿਮਦ ਪਟੇਲ ਨੂੰ ਮਾਮਲਾ ਸੁਲਝਾਉਣ ਨੂੰ ਕਿਹਾ ਗਿਆ ਹੈ ਅਤੇ ਸਿੱਧੂ ਦੀ ਇਹ ਚਿੱਠੀ ਕਈ ਕਾਂਗਰਸੀਆਂ ਦੇ ਲਈ ਭੁਚਾਲ ਲਿਆ ਸਕਦੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਗਾਂਧੀ ਵੱਲੋਂ ਸਿੱਧੂ ਨੂੰ ਆਪਣਾ ਨਵਾਂ ਵਿਭਾਗ ਸੰਭਾਲਣ ਨੂੰ ਕਿਹਾ ਗਿਆ ਅਤੇ ਉਚਿੱਤ ਕਾਰਵਾਈ ਦੀ ਗੱਲ ਕੀਤੀ ਗਈ ਹੈ।