ਆਲ ਕੇਡਰ ਪੈਨਸ਼ਨਰ ਕਰੇਗੀ ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ !!!

Last Updated: Jun 11 2019 15:20
Reading time: 0 mins, 40 secs

ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਸਬੰਧ ਵਿੱਚ ਆਲ ਕੇਡਰ ਪੈਨਸ਼ਨਰਜ਼ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਦੋਗਲੀ ਨੀਤੀ ਦੀ ਨਿਖੇਧੀ ਕਰਦਿਆਂ ਸਮੂਹ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੇ ਜੋ ਅਧਿਕਾਰੀ ਪੰਜਾਬ ਵਿੱਚ ਕੰਮ ਕਰਦੇ ਹਨ, ਉਨ੍ਹਾਂ ਲਈ ਪੰਜਾਬ ਸਰਕਾਰ ਨੇ ਜਨਵਰੀ 2016 ਤੋਂ ਨਵੇਂ ਸਕੇਲ ਲਾਗੂ ਕਰਦੇ ਹੋਏ ਬਕਾਏ ਅਤੇ ਡੀ.ਏ. ਦੀਆਂ ਕਿਸ਼ਤਾਂ ਵੀ ਜਾਰੀ ਕਰ ਦਿੱਤੀਆਂ ਹਨ, ਪਰ ਪੰਜਾਬ ਕੇਡਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਾ ਤਾਂ ਡੀ.ਏ. ਦੀਆਂ ਕਿਸ਼ਤਾਂ ਅਤੇ ਨਾ ਹੀ ਬਕਾਇਆ ਦਿੱਤਾ ਗਿਆ ਹੈ। ਮੀਟਿੰਗ ਨੂੰ ਆਲ ਕੇਡਰ ਪੈਨਸ਼ਨਰਜ਼ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਦੋਗਲੀ ਨੀਤੀ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਠੀਕ ਨਹੀਂ ਹੈ। ਉਨ੍ਹਾਂ ਐਲਾਨ ਕੀਤਾ ਕਿ ਆਪਣੇ ਹੱਕਾਂ ਦੀ ਪੂਰਤੀ ਲਈ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਦਾ ਘਿਰਾਓ ਕਰਦੇ ਹੋਏ ਧਰਨੇ ਤੇ ਮੁਜ਼ਾਹਰੇ ਕੀਤੇ ਜਾਣਗੇ।