ਜਿਮਨੀ ਚੋਣਾਂ 'ਚ ਵੀ ਕਾਂਗਰਸੀਆਂ ਦੀ ਗੁੰਡਾਗਰਦੀ ਬਰਕਰਾਰ !!!

Last Updated: Jun 11 2019 15:54
Reading time: 0 mins, 50 secs

21 ਜੂਨ ਨੂੰ ਫ਼ਿਰੋਜ਼ਪੁਰ ਦੇ 8 ਨੰਬਰ ਵਾਰਡ 'ਤੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰ ਭਰਨ ਦਾ ਦਿਨ ਸੀ। ਪਰ ਕਥਿਤ ਤੌਰ 'ਤੇ ਕਾਂਗਰਸੀਆਂ ਦੇ ਵੱਲੋਂ ਕੀਤੀ ਗਈ ਗੁੰਡਾਗਰਦੀ ਦੇ ਚੱਲਦਿਆਂ ਬੀਜੇਪੀ ਦੇ ਸੰਭਾਵੀ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਭਰਨ ਹੀ ਨਹੀਂ ਦਿੱਤਾ ਗਿਆ। ਜਿਸ ਦੇ ਰੋਸ ਵਜੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਅਤੇ ਫ਼ਿਰੋਜ਼ਪੁਰ ਛਾਉਣੀ ਬੋਰਡ ਦੇ ਮੈਂਬਰ ਜੋਰਾ ਸਿੰਘ ਸੰਧੂ ਦੀ ਅਗਵਾਈ ਵਿੱਚ ਭਾਜਪਾਈਆਂ ਦੇ ਵੱਲੋਂ ਡੀਸੀ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। 

ਬਜਾਜ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਸ਼ਹਿਰ ਫ਼ਿਰੋਜ਼ਪੁਰ ਦੇ ਅੰਦਰ ਖੁੱਲ੍ਹੇਆਮ ਕਾਂਗਰਸੀ ਗੁੰਡਾਗਰਦੀ ਕਰ ਰਹੇ ਹਨ, ਜਿਸਦੇ ਕਾਰਨ ਫ਼ਿਰੋਜ਼ਪੁਰ ਸ਼ਹਿਰ ਵਿੱਚ ਬੀਜੇਪੀ ਅਤੇ ਅਕਾਲੀ ਦਲ ਦੇ ਵਰਕਰਾਂ ਦਾ ਹਾਲ ਮਾੜਾ ਹੋ ਰਿਹਾ ਹੈ ਅਤੇ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ। ਦੂਜੇ ਪਾਸੇ ਜੋਰਾ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਨਾਮਜ਼ਦਗੀ ਪੱਤਰ ਬੀਜੇਪੀ ਉਮੀਦਵਾਰ ਨੂੰ ਨਾ ਭਰਨ ਦਿੱਤੇ ਗਏ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰ ਦੇਣਗੇ। ਬੀਜੇਪੀ ਆਗੂਆਂ ਨੇ ਕਿਹਾ ਕਿ ਕਥਿਤ ਤੌਰ 'ਤੇ ਕਾਂਗਰਸੀ ਹੀ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਨਹੀਂ ਦੇ ਰਹੇ।