ਜ਼ਿਮਨੀ ਚੋਣਾਂ ਦੇ ਸਬੰਧ 'ਚ ਕਾਂਗਰਸ ਤੇ ਬੀਜੇਪੀ ਦੇ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

Last Updated: Jun 11 2019 16:52
Reading time: 0 mins, 46 secs

ਫਿਰੋਜ਼ਪੁਰ ਨਗਰ ਕੌਂਸਲ ਦੇ ਵਾਰਡ ਨੰਬਰ 8 ਵਿਖੇ 21 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣਾਂ ਦੇ ਸਬੰਧ ਵਿੱਚ ਅੱਜ ਪਹਿਲੋਂ ਤਾਂ ਕਾਂਗਰਸੀਆਂ ਦੇ ਵੱਲੋਂ ਬੀਜੇਪੀ ਦੇ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਭਰਨ ਨਹੀਂ ਦਿੱਤੇ ਗਏ ਅਤੇ ਬਾਅਦ ਵਿੱਚ ਜਦੋਂ ਬੀਜੇਪੀ ਆਗੂਆਂ ਅਤੇ ਵਰਕਰਾਂ ਨੇ ਧਰਨਾ ਮਾਰਿਆ ਤਾਂ ਤੁਰੰਤ ਪ੍ਰਸ਼ਾਸਨ ਨੇ ਹਰਕਤ ਵਿੱਚ ਆਉਂਦਿਆਂ ਨਾਮਜ਼ਦਗੀ ਪੱਤਰ ਦਾ ਆਦੇਸ਼ ਦਿੱਤਾ। ਅੱਜ ਫਿਰੋਜ਼ਪੁਰ ਨਗਰ ਕੌਂਸਲ ਦੇ ਵਾਰਡ ਨੰਬਰ ਅੱਠ ਤੋਂ ਕਾਂਗਰਸ ਦੇ ਬੋਹੜ ਸਿੰਘ ਅਤੇ ਬੀਜੇਪੀ ਦੇ ਦਵਿੰਦਰ ਕਲਸੀ ਵੱਲੋਂ ਨਾਮਜ਼ਦਗੀ ਪੱਤਰ ਭਰੇ ਗਏ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਵਾਰਡ ਨੰਬਰ 8 ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਅੱਜ ਦੋ ਉਮੀਦਵਾਰਾਂ ਦੇ ਵੱਲੋਂ ਦਾਖਲ ਕੀਤੇ ਗਏ ਹਨ ਅਤੇ ਭਲਕੇ 12 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ ਅਤੇ 13 ਜੂਨ ਤੱਕ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 21 ਜੂਨ ਨੂੰ ਪੋਲਿੰਗ ਹੋਵੇਗੀ ਅਤੇ ਪੋਲਿੰਗ ਖ਼ਤਮ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਪੋਲਿੰਗ ਵਾਲੇ ਸਥਾਨ 'ਤੇ ਹੀ ਕੀਤੀ ਜਾਵੇਗੀ।