ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਸਕੇ ਭਰਾਵਾਂ 'ਤੇ ਪਰਚਾ ਦਰਜ !!!

Last Updated: Jun 12 2019 14:41
Reading time: 0 mins, 58 secs

ਥਾਣਾ ਮੱਖੂ ਦੀ ਪੁਲਿਸ ਦੇ ਵੱਲੋਂ ਛਾਪੇਮਾਰੀ ਦੇ ਦੌਰਾਨ ਭਾਰੀ ਮਾਤਰਾ ਵਿੱਚ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਦੋਂਕਿ ਲਾਹਣ ਤੇ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਫ਼ਰਾਰ ਦੱਸੇ ਜਾ ਰਹੇ ਹਨ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੱਖੂ ਦੇ ਹੌਲਦਾਰ ਮੇਜਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਮੋੜ ਕੁਸੂ ਵਾਲਾ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਕਿੱਕਰ ਸਿੰਘ ਅਤੇ ਪਿੱਪਲ ਸਿੰਘ ਦੋਵੇਂ ਭਰਾ ਸ਼ਰਾਬ ਕੱਢ ਕੇ ਵੇਚਣ ਦੇ ਆਦੀ ਹਨ। 

ਮੁਖ਼ਬਰ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਜੇਕਰ ਹੁਣੇ ਹੀ ਕਿੱਕਰ ਤੇ ਪਿੱਪਲ ਦੇ ਘਰ 'ਤੇ ਛਾਪੇਮਾਰੀ ਕੀਤੀ ਜਾਵੇ ਤਾਂ ਲਾਹਣ ਜਾਂ ਫਿਰ ਸ਼ਰਾਬ ਆਦਿ ਬਰਾਮਦ ਹੋ ਸਕਦੀ ਹੈ। ਹੌਲਦਾਰ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਮੁਖ਼ਬਰ ਤੋਂ ਸੂਚਨਾ ਮਿਲਦਿਆਂ ਸਾਰ ਜਦੋਂ ਉਕਤ ਜਗ੍ਹਾ 'ਤੇ ਛਾਪੇਮਾਰੀ ਕੀਤੀ ਗਈ ਤਾਂ ਉੱਥੋਂ ਪਿੱਪਲ ਸਿੰਘ ਅਤੇ ਕਿੱਕਰ ਸਿੰਘ ਤਾਂ ਮੌਕੇ ਤੋਂ ਫ਼ਰਾਰ ਹੋ ਗਏ, ਜਦੋਂਕਿ 100 ਲੀਟਰ ਲਾਹਣ ਪੁਲਿਸ ਦੇ ਵੱਲੋਂ ਬਰਾਮਦ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਕਿੱਕਰ ਸਿੰਘ ਅਤੇ ਪਿੱਪਲ ਸਿੰਘ ਪੁੱਤਰਾਨ ਕਰਨੈਲ ਸਿੰਘ ਵਾਸੀਅਨ ਮੁੰਡੀ ਛੁਰੀ ਮਾਰਾਂ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।