697 ਕੈਂਸਰ ਪੀੜਤਾਂ ਨੂੰ ਦਿੱਤੀ ਗਈ 7.04 ਕਰੋੜ ਰੁਪਏ ਦੀ ਆਰਥਿਕ ਸਹਾਇਤਾ-ਡਾ. ਗੋਇਲ

Last Updated: Jun 13 2019 10:22
Reading time: 0 mins, 50 secs

ਮੁੱਖਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਅਧੀਨ ਜੂਨ 2011 ਤੋਂ ਲੈ ਕੇ ਹੁਣ ਤੱਕ ਜ਼ਿਲ੍ਹਾ ਫਤਹਿਗੜ ਸਾਹਿਬ 'ਚ ਹੁਣ ਤੱਕ 697 ਕੈਂਸਰ ਪੀੜਤਾਂ ਨੂੰ ਪੰਜਾਬ ਸਰਕਾਰ ਵੱਲੋਂ 7 ਕਰੋੜ 04 ਲੱਖ 33 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਧੀਨ ਕੀਤੀ ਜਾ ਚੁੱਕੀ ਹੈ। ਉਪਰੋਕਤ ਜਾਣਕਾਰੀ ਜ਼ਿਲ੍ਹਾ ਫਤਹਿਗੜ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ.ਪ੍ਰਸ਼ਾਂਤ ਕੁਮਾਰ ਗੋਇਲ ਨੇ ਸਿਹਤ ਸੰਭਾਲ ਅਤੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਸਹਾਇਤਾ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਗੱਲਬਾਤ ਕਰਦੇ ਹੋਏ ਦਿੱਤੀ। ਡਿਪਟੀ ਕਮਿਸ਼ਨਰ ਡਾ.ਪ੍ਰਸ਼ਾਂਤ ਗੋਇਲ ਨੇ ਅੱਗੇ ਦੱਸਿਆ ਕਿ ਅਪ੍ਰੈਲ 2018 ਤੋਂ ਲੈ ਕੇ ਮਈ 2019 ਤੱਕ ਕੈਂਸਰ ਸਬੰਧੀ 77 ਕੇਸ ਪ੍ਰਾਪਤ ਹੋਏ ਸਨ ਅਤੇ ਅਪ੍ਰੈਲ 2018 ਤੋਂ ਲੈ ਕੇ ਮਈ 2019 ਤੱਕ ਇਨ੍ਹਾਂ ਕੈਂਸਰ ਪੀੜਤਾਂ ਨੂੰ 2 ਕਰੋੜ 22 ਲੱਖ 97 ਹਜ਼ਾਰ 900 ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਾਹਤ ਸਕੀਮ ਅਧੀਨ ਕੈਂਸਰ ਪੀੜਤ ਮਰੀਜ਼ ਨੂੰ ਇਲਾਜ ਲਈ ਪੰਜਾਬ ਸਰਕਾਰ ਵੱਲੋਂ 1 ਲੱਖ 50 ਹਜ਼ਾਰ ਰੁਪਏ ਤੱਕ ਦੀ ਆਰਥਿਕ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਕਿ ਕੈਂਸਰ ਪੀੜਤ ਵਿਅਕਤੀ ਨੂੰ ਇਲਾਜ ਕਰਵਾਉਣ 'ਚ ਸਹਿਯੋਗ ਮਿਲ ਸਕੇ।