ਕਿਸਾਨਾਂ ਨੇ ਕਰ ਦਿੱਤੀ ਸੂਬੇ ਅੰਦਰ ਝੋਨਾ ਲਗਾਉਣ ਦੀ ਸ਼ੁਰੂਆਤ

Last Updated: Jun 13 2019 15:39
Reading time: 0 mins, 36 secs

ਅੱਜ 13 ਜੂਨ ਨੂੰ ਪੂਰੇ ਪੰਜਾਬ ਦੇ ਅੰਦਰ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋ ਗਿਆ। ਦੱਸ ਦਈਏ ਕਿ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ 20 ਜੂਨ ਨੂੰ ਝੋਨਾ ਲਗਾਉਣ ਸਬੰਧੀ ਫੁਰਮਾਨ ਜਾਰੀ ਕੀਤਾ ਗਿਆ ਸੀ, ਜਦਕਿ ਇਸ ਵਾਰ ਸਰਕਾਰ ਦੇ ਵੱਲੋਂ ਇੱਕ ਹਫਤਾ ਪਹਿਲੋਂ ਯਾਨੀ ਕਿ 13 ਜੂਨ ਨੂੰ ਸਾਉਣੀ ਦੀ ਪ੍ਰਮੁੱਖ ਫਸਲ ਝੋਨੇ ਦੀ ਲੁਆਈ ਦੀ ਸ਼ੁਰੂਆਤ ਕਰਨ ਸਬੰਧੀ ਆਖਿਆ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਐਲਾਨ ਅਨੁਸਾਰ ਅੱਜ ਤੋਂ ਪੰਜਾਬ ਅੰਦਰ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਲੁਆਈ ਦੀ ਸ਼ੁਰੂਆਤ ਹੋ ਗਈ ਹੈ। ਕਿਸਾਨਾਂ ਨੇ ਅੱਜ ਝੋਨਾ ਲਗਾਉਣ ਦੀ ਸ਼ੁਰੂਆਤ ਕਰਦਿਆਂ ਹੋਇਆਂ ਜਿੱਥੇ ਪਰਵਾਸੀ ਮਜ਼ਦੂਰਾਂ ਦੀ ਘਾਟ ਮਹਿਸੂਸ ਕੀਤੀ, ਉੱਥੇ ਹੀ ਸਰਕਾਰ ਤੋਂ ਮੰਗ ਕੀਤੀ ਕਿ 8 ਘੰਟੇ ਬਿਜਲੀ ਦੇਣੀ ਯਕੀਨੀ ਬਣਾਈ ਜਾਵੇ।