ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਨੂੰ ਡੀ. ਸੀ. ਵਲੋਂ ਹਦਾਇਤਾਂ

Last Updated: Jun 13 2019 15:50
Reading time: 0 mins, 45 secs

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਇੱਕਜੁੱਟਤਾ ਅਤੇ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਸੌਂਪੀ ਗਈ ਡਿਊਟੀ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ, ਤਾਂ ਜੋ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੋਈ ਮੁਸ਼ਕਲ ਨਾ ਆ ਸਕੇ।

ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਜੂਨ ਤੋਂ ਸਤੰਬਰ ਤੱਕ ਕਿਸੇ ਵੀ ਅਧਿਕਾਰੀ ਦਾ ਮੋਬਾਇਲ ਫ਼ੋਨ ਬੰਦ ਨਹੀਂ ਹੋਣਾ ਚਾਹੀਦਾ, ਬਲਕਿ 24 ਘੰਟੇ ਲਈ ਚਾਲੂ ਰਹਿਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਦਰਿਆਵਾਂ ਜਾਂ ਫਿਰ ਨਹਿਰਾਂ ਦੇ ਵਿੱਚ ਬੱਚੇ ਨਾ ਨਹਾਉਣ ਦਿੱਤੇ ਜਾਣ। ਉਨ੍ਹਾਂ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਫਲੱਡ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤਾ ਜਾਵੇਗਾ।