ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੀ ਦੇਖ-ਰੇਖ ਵਿੱਚ ਐਸ.ਐਮ.ਓ. ਦੀ ਮਹੀਨਾਵਾਰ ਰਿਵਿਉ ਮੀਟਿੰਗ ਕੀਤੀ ਗਈ

Last Updated: Jun 13 2019 15:59
Reading time: 0 mins, 50 secs

ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੀ ਦੇਖ-ਰੇਖ ਵਿੱਚ ਐਸ.ਐਮ.ਓ. ਦੀ ਮਹੀਨਾਵਾਰ ਰਿਵਿਉ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਾਰੇ ਨੈਸ਼ਨਲ ਪ੍ਰੋਗਰਾਮਾਂ ਦਾ ਰਿਵਿਉ ਕੀਤਾ ਗਿਆ। ਸਿਵਲ ਸਰਜਨ ਵੱਲੋਂ ਜਿਨ੍ਹਾਂ ਪ੍ਰੋਗਰਾਮਾਂ ਦੇ ਟੀਚੇ ਪ੍ਰਾਪਤੀ ਨਾਲੋਂ ਘੱਟ ਸਨ ਨੂੰ ਮੁਕੰਮਲ ਕਰਨ ਲਈ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਈ ਮਹੀਨੇ ਦਾ ਟੀਚਾ 90% ਪ੍ਰਾਪਤ ਕੀਤਾ ਜਾ ਚੁੱਕਾ ਹੈ। ਇਸ ਮੀਟਿੰਗ ਵਿੱਚ ਐਸ.ਐਨ.ਆਈ.ਡੀ. ਰਾਊਂਡ ਜੋ 16-06-2019 ਤੋਂ 18-06-2019 ਤੱਕ ਮਨਾਇਆ ਜਾਵੇਗਾ, ਇਸ ਬਾਰੇ ਸਮੂਹ ਐਸ.ਐਮ.ਓ. ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਆਪਣੇ ਬਲਾਕ ਅਧੀਨ ਝੁੱਗੀਆਂ, ਭੱਠਿਆਂ ਤੇ ਸਲੱਮ ਏਰੀਆ ਵਿੱਚ ਰਹਿੰਦੇ 0 ਤੋਂ ਲੈ ਕੇ 05 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਆਈਆਂ ਜਾਣ। ਇਸ ਮੀਟਿੰਗ ਵਿੱਚ ਸਮੂਹ ਐਸ.ਐਮ.ਓ. ਨੂੰ ਮਿਤੀ 21-06-2019 ਨੂੰ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਉਣ ਬਾਰੇ ਵੀ ਹਦਾਇਤ ਕੀਤੀ ਗਈ। ਇਸ ਕੰਮ ਲਈ ਆਰ.ਬੀ.ਐਸ.ਕੇ. ਦੀਆਂ ਟੀਮਾਂ ਨੂੰ ਹੈਲਥ ਐਂਡ ਵੈਲਨੈਸ ਸੈਂਟਰਾਂ ਦੀਆਂ ਸੀ.ਐਚ.ਓ. ਨਾਲ ਤਾਲਮੇਲ ਕਰਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ। ਇਸ ਮੀਟਿੰਗ ਵਿੱਚ ਸਮੂਹ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ, ਐਨ.ਐਚ.ਐਮ. ਅਤੇ ਹੋਰ ਦਫ਼ਤਰੀ ਸਟਾਫ ਮੌਜੂਦ ਸਨ।