ਡਾ. ਤੇਜਵਿੰਦਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਦੌਰਾ ਕੀਤਾ ਗਿਆ

Last Updated: Jun 13 2019 16:01
Reading time: 0 mins, 37 secs

ਅੱਜ ਮਿਤੀ 13.06.2019 ਨੂੰ  ਡਾ. ਤੇਜਵਿੰਦਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ  ਡਾ. ਤੇਜਵਿੰਦਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਠਾਨਕੋਟ ਜੀ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਦੌਰਾਨ ਜਿਨ੍ਹਾਂ ਬੰਦੀਆਂ ਦੇ ਚਲਦੇ ਕੇਸਾਂ ਵਿੱਚ ਵਕੀਲ ਨਹੀਂ ਹਨ, ਉਨ੍ਹਾਂ ਸਾਰੇ ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਬੰਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ limitation period ਬਾਰੇ ਵੀ ਜਾਗਰੂਕ ਕੀਤਾ ਗਿਆ।