ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਵਿਸ਼ਵ ਯੋਗਾ ਦਿਵਸ

Last Updated: Jun 13 2019 17:35
Reading time: 1 min, 17 secs

ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਸਮੇਤ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰ ਤੇ ਵਿਸ਼ਵ ਯੋਗਾ ਦਿਵਸ ਮਨਾਇਆ ਜਾਵੇਗਾ। ਯੋਗਾ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਸਹਾਇਕ ਕਮਿਸ਼ਨਰ ਜਨਰਲ ਰਣਜੀਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਰਣਜੀਤ ਸਿੰਘ ਨੇ ਦੱਸਿਆ ਕਿ ਯੋਗਾ ਦਿਵਸ ਮੌਕੇ ਵੱਖ-ਵੱਖ ਮਾਸਟਰ ਟ੍ਰੇਨਰਾਂ ਵੱਲੋਂ ਯੋਗਾ ਕਰਵਾਇਆ ਜਾਵੇਗਾ ਅਤੇ ਯੋਗ ਆਸਣਾਂ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਆਪਣੇ ਨਾਲ ਸਬੰਧਿਤ ਕੰਮਾਂ ਤੇ ਤਿਆਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਲਈ 17 ਜੂਨ ਤੋਂ ਸਵੇਰੇ 6 ਤੋਂ 7 ਵਜੇ ਤੱਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਯੋਗ ਦੀ ਅਭਿਆਸ ਕਲਾਸ ਲਗਾਈ ਜਾਵੇਗੀ, ਤਾਂ ਜੋ ਇਸ ਕਲਾਸ ਵਿੱਚ 21 ਜੂਨ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਤੇ ਕਰਵਾਏ ਜਾਣ ਵਾਲੇ ਯੋਗ ਆਸਣਾਂ ਨੂੰ ਪੂਰੇ ਸਹੀ ਢੰਗ ਅਤੇ ਵਧੀਆ ਤਰੀਕੇ ਨਾਲ ਕੀਤਾ ਜਾਵੇ ਜੋ ਕਿ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੈ।

ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲੀਸ ਵਿਭਾਗ, ਐਨ.ਸੀ.ਸੀ, ਐਨ.ਐਸ.ਐਸ, ਸਕੂਲ/ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗਾ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2019 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਯੋਗਾ ਦਿਵਸ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਲੋਕ ਸਫ਼ੈਦ ਟੀ-ਸ਼ਰਟ/ਕੁੜਤਾ ਅਤੇ ਸਫ਼ੈਦ ਪਜਾਮਾ ਪਹਿਨ ਕੇ ਆਉਣ। ਇਸ ਮੌਕੇ ਰਿਫਰੈਸ਼ਮੈਂਟ ਦਾ ਵੀ ਇੰਤਜ਼ਾਮ ਵੀ ਕੀਤਾ ਜਾਵੇਗਾ। ਇਸ ਮੌਕੇ ਸਰਬਜੀਤ ਸਿੰਘ ਬੇਦੀ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਐਨ.ਆਈ.ਸੀ ਅਧਿਕਾਰੀ ਅਨਿਲ ਪਲਤਾ ਆਦਿ ਹਾਜ਼ਰ ਸਨ।