21 ਜੂਨ ਨੂੰ ਮਨਾਏ ਜਾ ਰਹੇ ਵਿਸ਼ਵ ਯੋਗ ਦਿਵਸ ਨੂੰ ਲੈ ਕੇ ਤਿਆਰੀਆਂ ਸ਼ੁਰੂ

Last Updated: Jun 14 2019 13:05
Reading time: 0 mins, 56 secs

ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ 21 ਜੂਨ ਨੂੰ ਮਨਾਏ ਜਾ ਰਹੇ 5ਵੇਂ ਵਿਸ਼ਵ ਯੋਗਾ ਦਿਵਸ ਮੌਕੇ ਬਹੁ ਮੰਤਵੀ ਖੇਡ ਸਟੇਡੀਅਮ, ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਆਮ ਲੋਕਾਂ ਨੂੰ ਇਸ ਯੋਗਾ ਦਿਵਸ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗਾ ਦਿਵਸ ਮੌਕੇ ਵੱਖ-ਵੱਖ ਮਾਸਟਰ ਟ੍ਰੇਨਰਾਂ ਵੱਲੋਂ ਯੋਗਾ ਕਰਵਾਇਆ ਜਾਵੇਗਾ ਜੋ ਕਿ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੈ ਅਤੇ ਯੋਗ ਆਸਣਾਂ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਸਰੀਰ ਹਮੇਸ਼ਾ ਤੰਦਰੁਸਤ ਤੇ ਮਨ ਖੁਸ਼ ਰਹਿੰਦਾ ਹੈ। ਰੋਜ਼ਾਨਾ ਯੋਗ ਕਰਨ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਵੀ ਮਿਲਦਾ ਹੈ।

ਉਨ੍ਹਾਂ ਦੱਸਿਆ ਕਿ ਯੋਗਾ 21 ਜੂਨ ਨੂੰ ਸਵੇਰੇ 7 ਤੋਂ 8 ਵਜੇ ਤੱਕ ਕਰਵਾਇਆ ਜਾਵੇਗਾ। ਯੋਗਾ ਦਿਵਸ ਨੂੰ ਸਫ਼ਲਤਾਪੂਰਵਕ ਨੇਪੜੇ ਚੜਾਉਣ ਲਈ ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧ, ਸਿਵਲ ਸਰਜਨ ਨੂੰ ਮੈਡੀਕਲ ਟੀਮ ਤਾਇਨਾਤ ਕਰਨ, ਕਾਰਜ ਸਾਧਕ ਅਫ਼ਸਰ, ਫ਼ਾਜ਼ਿਲਕਾ ਨੂੰ ਸਟੇਡੀਅਮ ਦੀ ਸਾਫ-ਸਫਾਈ ਤੇ ਪਾਣੀ ਦੇ ਛਿੜਕਾਅ ਅਤੇ ਸਕੱਤਰ ਮਾਰਕੀਟ ਕਮੇਟੀ ਨੂੰ ਪੀਣ ਦੇ ਸਾਫ ਪਾਣੀ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ।