ਸਰਕਾਰ ਵੱਲੋਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਾਗੂ ਨਾ ਕਰਨ 'ਤੇ ਬਿਜਲੀ ਕਾਮਿਆਂ ਨੇ ਕੀਤੀ ਨਾਅਰੇਬਾਜ਼ੀ.!!

Last Updated: Jun 14 2019 14:58
Reading time: 0 mins, 37 secs

ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ 'ਚ ਸੰਘਰਸ਼ ਕਰਦੇ ਆ ਰਹੇ ਬਿਜਲੀ ਕਾਮਿਆਂ ਦੀਆਂ ਮੰਗਾਂ ਨੂੰ ਸਰਕਾਰ ਅਤੇ ਮੈਨੇਜਮੈਂਟ ਦੇ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਚੱਲ ਰਹੇ ਸੰਘਰਸ਼ ਤਹਿਤ ਡਵੀਜ਼ਨ ਦਫ਼ਤਰ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਇੰਪਲਾਈਜ਼ ਜੁਆਇੰਟ ਫੋਰਮ ਦੇ ਵੱਖ ਵੱਖ ਬੁਲਾਰਿਆਂ ਨੇ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪੀ.ਐੱਸ.ਪੀ.ਸੀ.ਐਲ ਲਾਗੂ ਨਹੀਂ ਕਰ ਰਿਹਾ, ਜਿਸ ਦੇ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਪੀ.ਐੱਸ.ਪੀ.ਸੀ.ਐਲ ਦੇ ਅੜੀਅਲ ਵਤੀਰੇ ਦੀ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਕਿ ਜਲਦ ਤੋਂ ਜਲਦ ਬਿਜਲੀ ਕਾਮਿਆਂ ਦੀਆਂ ਮੰਗਾਂ ਨੂੰ ਮੰਨ ਕੇ ਲਾਗੂ ਕੀਤਾ ਜਾਵੇ।