ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਨਿਭਾ ਰਿਹਾ ਅਹਿਮ ਭੂਮਿਕਾ: ਪ੍ਰਸ਼ੋਤਮ ਸਿੰਘ ਚਿੱਬ

Last Updated: Jun 14 2019 19:31
Reading time: 1 min, 4 secs

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵੱਲੋਂ ਮਈ 2019 ਵਿੱਚ ਜ਼ਿਲ੍ਹੇ ਦੇ 80 ਸਰਕਾਰੀ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਆਪਣੇ-ਆਪਣੇ ਵਿਭਾਗਾਂ ਵਿੱਚ ਚਲਦੀਆਂ ਸਕੀਮਾਂ ਬਾਰੇ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਗਾਈਡੈਂਸ ਦਿੱਤੀ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਪਠਾਨਕੋਟ ਸ੍ਰੀ ਪ੍ਰਸ਼ੋਤਮ ਸਿੰਘ ਚਿੱਬ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 14176 ਵਿਦਿਆਰਥੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿੱਚ ਹਰ ਮਹੀਨੇ 2 ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ ਜਿਸ ਵਿੱਚ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਵਿੱਚ ਅਪ੍ਰੈਲ ਅਤੇ ਮਈ ਮਹੀਨੇ ਵਿੱਚ 5 ਨਿਯੋਜਕਾਂ ਨੇ ਭਾਗ ਲਿਆ ਅਤੇ 186 ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।

ਬਿਉਰੋ ਵਿੱਚ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਕਿੱਤਾ ਮਾਹਿਰਾਂ ਦੀ ਵਿਜ਼ਟ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ਗਠਿਤ ਕੀਤੇ ਗਏ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਮੁਫ਼ਤ ਕੋਰਸ ਕਰਵਾਏ ਜਾਂਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਸੰਪਰਕ ਕਰ ਸਕਦੇ ਹਨ। ਇੱਥੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬਿਉਰੋ ਵਿਖੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਉਨ੍ਹਾਂ ਦੀ ਪਲੇਸਮੈਂਟ ਕਰਵਾਉਣ ਦੀ ਸਹਾਇਤਾ ਕੀਤੀ ਜਾਂਦੀ ਹੈ। ਜ਼ਿਲ੍ਹਾ ਪਠਾਨਕੋਟ ਦੇ ਵਾਸੀਆਂ ਲਈ ਜ਼ਿਲ੍ਹਾ ਰੋਜ਼ਗਾਰ ਬਿਉਰੋ ਵਰਦਾਨ ਸਾਬਿਤ ਹੋ ਰਿਹਾ ਹੈ।