ਭ੍ਰਿਸ਼ਟਾਚਾਰ, ਥਾਣੇਦਾਰ ਚੜ੍ਹਿਆ ਵਿਜੀਲੈਂਸ ਪੁਲਿਸ ਦੇ ਹੱਥੇ

Last Updated: Jun 15 2019 12:34
Reading time: 0 mins, 57 secs

ਪੰਜਾਬ ਪੁਲਿਸ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਬੇਪਰਦਾ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਨੇ ਇੱਕ ਸਫ਼ਲ ਛਾਪਾਮਾਰੀ ਕਰਕੇ ਥਾਣਾ ਦਿੜ੍ਹਬਾ 'ਚ ਤਾਇਨਾਤ ਇੱਕ ਥਾਣੇਦਾਰ ਨੂੰ 10 ਹਜ਼ਾਰ ਅਤੇ 500 ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਥਾਣੇਦਾਰ ਦੀ ਪਹਿਚਾਣ ਏ. ਐੱਸ. ਆਈ. ਕਰਮ ਸਿੰਘ ਦੇ ਤੌਰ ਤੇ ਹੋਈ ਹੈ। 

ਵਿਜੀਲੈਂਸ ਬਿਊਰੋ ਪਟਿਆਲਾ ਦੇ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਏ. ਐੱਸ. ਆਈ. ਕਰਮ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ, ਪਿੰਡ ਮੁਨਸ਼ੀਵਾਲਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੀ ਆਪਣੇ ਪੜੌਸੀਆਂ ਨਾਲ ਲੜਾਈ ਹੋ ਗਈ ਸੀ, ਜਿਸ ਦੇ ਚਲਦਿਆਂ ਪੁਲਿਸ ਨੇ ਦੂਜੀ ਧਿਰ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਸੀ। ਪਰਚਾ ਦਰਜ ਹੋਣ ਦੇ ਬਾਅਦ ਦੂਜੀ ਧਿਰ ਲੈ ਵੀ ਕੋਈ ਜੁਗਾੜ ਲਗਾ ਕੇ ਸੁਖਵਿੰਦਰ ਸਿੰਘ ਦੇ ਖ਼ਿਲਾਫ਼ ਕਰਾਸ ਪਰਚਾ ਦਰਜ ਕਰਵਾ ਦਿੱਤਾ ਸੀ। 

ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ, ਕਰਾਸ ਪਰਚਾ ਦਰਜ ਹੋਣ ਦੇ ਬਾਅਦ ਦੋਹਾਂ ਧਿਰਾਂ ਦਾ ਸਮਝੌਤਾ ਹੋ ਗਿਆ ਸੀ। ਇਲਜ਼ਾਮ ਹੈ ਕਿ, ਕਰਮ ਸਿੰਘ ਨੇ ਪਰਚਾ ਕੈਂਸਲ ਕਰਨ ਲਈ 25 ਹਜ਼ਾਰ ਦੀ ਮੰਗ ਕੀਤੀ ਸੀ, ਪਰ ਸੌਦਾ 10 ਹਜ਼ਾਰ 500 'ਚ ਤੈਅ ਹੋ ਗਿਆ। ਸ਼ਿਕਾਇਤ ਮਿਲਣ ਦੇ ਬਾਅਦ ਵਿਜੀਲੈਂਸ ਟੀਮ ਨੇ ਟ੍ਰੈਪ ਲਗਾ ਕੇ ਏ. ਐੱਸ. ਆਈ. ਕਰਮ ਸਿੰਘ ਨੂੰ ਰਿਸ਼ਵਤ ਦੀ ਰਾਸ਼ੀ ਸਣੇ ਗ੍ਰਿਫ਼ਤਾਰ ਕਰ ਲਿਆ।