'ਡੈਪੋ' ਮੁਹਿੰਮ ਤੇਜ਼, ਹੁਣ ਹੋ ਜਾਵੇਗਾ ਸ਼ਾਇਦ ਨਸ਼ਾ ਖ਼ਤਮ !!!

Last Updated: Jun 15 2019 15:56
Reading time: 0 mins, 42 secs

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮਕਸਦ ਤਹਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਕਈ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਮੁਹਿੰਮਾਂ ਦੇ ਵਿੱਚ ਇੱਕ ਮੁਹਿੰਮ 'ਡੈਪੋ' ਵੀ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਦੇ ਵੱਲੋਂ ਹੁਣ ਤੱਕ ਕਈ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤੀ ਦਿਵਾਈ ਜਾ ਚੁੱਕੀ ਹੈ ਅਤੇ ਮੁਹਿੰਮ ਅੱਗੇ ਵੀ ਜਾਰੀ ਹੈ।

ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ 'ਡੈਪੋ' ਮੁਹਿੰਮ ਤਹਿਤ ਪ੍ਰੋਗਰਾਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਸ਼ੁਰੂ ਹੋਈ 'ਡੈਪੋ' ਮੁਹਿੰਮ ਤਹਿਤ ਹੁਣ ਤੱਕ ਕਈ ਨੌਜਵਾਨਾਂ ਨੂੰ ਨਸ਼ੇ ਤੋਂ ਛੁਡਾਇਆ ਜਾ ਚੁੱਕਿਆ ਹੈ ਅਤੇ ਉਹ ਨੌਜਵਾਨ ਚੰਗੀ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਸਮੂਹ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਹੋਇਆਂ ਆਖਿਆ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ।