ਝੋਨਾ ਲਾਉਣ ਲਈ ਜ਼ਮੀਨ ਵਾਹ ਰਹੇ ਮਾਮੇ ਭਾਣਜੇ 'ਤੇ ਹਮਲਾ!!

Last Updated: Jun 16 2019 16:15
Reading time: 1 min, 6 secs

ਪਿੰਡ ਭਗਵਾਨਪੁਰਾ ਵਿਖੇ ਜ਼ਮੀਨ ਵਾਹ ਰਹੇ ਮਾਮੇ ਭਾਣਜੇ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਸਦਰ ਫਿਰੋਜ਼ਪੁਰ ਪੁਲਿਸ ਦੇ ਵੱਲੋਂ 5 ਜਣਿਆਂ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਤਰਸੇਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਭਗਵਾਨਪੁਰਾ ਨੇ ਸਦਰ ਫਿਰੋਜ਼ਪੁਰ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਉਨ੍ਹਾਂ ਨੇ ਕੁਝ ਸਮਾਂ ਪਹਿਲੋਂ ਜ਼ਮੀਨ ਰੇਸ਼ਮ ਸਿੰਘ ਨਾਮ ਦੇ ਕਿਸਾਨ ਤੋਂ ਖ਼ਰੀਦੀ ਸੀ ਅਤੇ ਬੀਤੇ ਦਿਨ ਉਹ ਆਪਣੀ ਜ਼ਮੀਨ ਵਾਹ ਰਹੇ ਸਨ। ਤਰਸੇਮ ਸਿੰਘ ਨੇ ਦੋਸ਼ ਲਗਾਇਆ ਕਿ ਜ਼ਮੀਨ ਵਾਹੁੰਦੇ ਸਮੇਂ ਰੇਸ਼ਮ ਸਿੰਘ ਆਪਣੇ ਸਾਥੀ ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਕੌਰ ਅਤੇ ਬਲਵੀਰ ਸਿੰਘ ਦੇ ਨਾਲ ਹਮਮਸ਼ਵਰਾ ਹੋ ਕੇ ਆਇਆ ਅਤੇ ਮੁੱਦਈ ਤੇ ਉਸ ਦੇ ਭਾਣਜੇ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਸੱਟਾਂ ਮਾਰਨ ਤੋਂ ਇਲਾਵਾ ਜ਼ਮੀਨ ਵਾਹੁਣ ਤੋਂ ਰੋਕਿਆ।

ਤਰਸੇਮ ਸਿੰਘ ਮੁਤਾਬਿਕ ਸੱਟਾਂ ਵੱਜਣ ਕਾਰਨ ਉਹ ਅਤੇ ਉਸ ਦਾ ਭਾਣਜਾ ਜ਼ਖਮੀ ਹੋ ਗਏ ਅਤੇ ਪਰਿਵਾਰ ਵਾਲਿਆਂ ਦੇ ਵੱਲੋਂ ਉਨ੍ਹਾਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸਬ ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਤਰਸੇਮ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਰੇਸ਼ਮ ਸਿੰਘ ਪੁੱਤਰ ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ, ਸੁਰਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ ਪਤਨੀ ਸੁਰਿੰਦਰ ਸਿੰਘ, ਬਲਵੀਰ ਸਿੰਘ ਪਤਨੀ ਰੇਸ਼ਮ ਸਿੰਘ ਵਾਸੀਅਨ ਭਗਵਾਨਪੁਰਾ ਦੇ ਵਿਰੁੱਧ ਆਈਪੀਸੀ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।