21 ਜੂਨ ਨੂੰ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਵਿਸ਼ਵ ਯੋਗਾ ਦਿਵਸ !!!

Last Updated: Jun 16 2019 17:06
Reading time: 0 mins, 57 secs

ਜ਼ਿਲ੍ਹਾ ਪ੍ਰਸ਼ਾਸਨ ਸਮੇਤ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਜ਼ਿਲ੍ਹਾ ਪੱਧਰ ਤੇ ਵਿਸ਼ਵ ਯੋਗਾ ਦਿਵਸ ਮਨਾਇਆ ਜਾਵੇਗਾ। ਯੋਗਾ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਯੋਗਾ ਦਿਵਸ ਮੌਕੇ ਵੱਖ-ਵੱਖ ਮਾਸਟਰ ਟ੍ਰੇਨਰਾਂ ਵੱਲੋਂ ਯੋਗਾ ਕਰਵਾਇਆ ਜਾਵੇਗਾ ਅਤੇ ਯੋਗ ਆਸਣਾਂ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਆਪਣੇ ਨਾਲ ਸਬੰਧਿਤ ਕੰਮਾਂ ਤੇ ਤਿਆਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਇਸ ਲਈ 17 ਜੂਨ ਤੋਂ ਸਵੇਰੇ 6 ਤੋਂ 7 ਵਜੇ ਤੱਕ ਯੋਗ ਦੀ ਅਭਿਆਸ ਕਲਾਸ ਲਗਾਈ ਜਾਵੇਗੀ, ਤਾਂ ਜੋ ਇਸ ਕਲਾਸ ਵਿੱਚ 21 ਜੂਨ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਤੇ ਕਰਵਾਏ ਜਾਣ ਵਾਲੇ ਯੋਗ ਆਸਣਾਂ ਨੂੰ ਪੂਰੇ ਸਹੀ ਢੰਗ ਅਤੇ ਵਧੀਆ ਤਰੀਕੇ ਨਾਲ ਕੀਤਾ ਜਾਵੇ, ਜੋ ਕਿ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਐਨ.ਸੀ.ਸੀ, ਐਨ.ਐਸ.ਐਸ, ਸਕੂਲ/ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗਾ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2019 ਨੂੰ ਇਸ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ।