ਚੰਗੇ ਅਤੇ ਸਵਸਥ ਜੀਵਨ ਲਈ ਵਾਤਾਵਰਨ ਦੀ ਸੰਭਾਲ ਜ਼ਰੂਰੀ !!!

Last Updated: Jun 16 2019 17:17
Reading time: 0 mins, 33 secs

ਨਿਰੰਤਰ ਪ੍ਰਦੂਸ਼ਣ ਫੈਲਣ ਨਾਲ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ, ਜੋ ਸਮਾਜ ਦੇ ਵਿਕਾਸ ਲਈ ਬਹੁਤ ਵੱਡੀ ਰੁਕਾਵਟ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਵਾਤਾਵਰਨ ਦੀ ਸੰਭਾਲ ਲਈ ਕੰਮ ਕਰਨਾ ਚਾਹੀਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਚੰਗਾ ਤੇ ਤੰਦਰੁਸਤ ਜੀਵਨ ਜਿਊਣ ਲਈ ਵਾਤਾਵਰਨ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ, ਇਸ ਲਈ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਕੁਝ ਇਹੋ ਜਿਹੀਆਂ ਗਤੀਵਿਧੀਆਂ ਜਾਂ ਸਰਵਿਸਿਜ਼ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਤਹਿਤ ਸਰਕਾਰੀ ਸਕੀਮਾਂ ਨੂੰ ਰੁੱਖ ਲਗਾਉਣ ਦੀ ਮੁਹਿੰਮ ਨਾਲ ਜੋੜਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਰੁੱਖ ਲਗਾਉਣ ਅਤੇ ਇਨ੍ਹਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ।