ਮੰਗਾਂ ਮੰਨਣ ਤੋਂ ਭੱਜੀ ਸਰਕਾਰ, ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਢਿਆ ਸੰਘਰਸ਼.!!

Last Updated: Jun 16 2019 17:25
Reading time: 0 mins, 35 secs

ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਸੰਘਰਸ਼ ਕਰਦੇ ਆ ਰਹੇ ਹਨ, ਪਰ ਸਰਕਾਰ ਦੇ ਵੱਲੋਂ ਉਨ੍ਹਾਂ ਦੀ ਇੱਕ ਵੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਗਿਆ ਅਤੇ ਲਾਰੇ ਲੱਪੇ ਲਗਾ ਕੇ ਹਰ ਵਾਰ ਹੀ ਟਾਲ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿਵਾਇਆ ਸੀ ਕਿ ਤੁਹਾਡੀਆਂ ਮੰਗਾਂ ਦਾ ਨਿਪਟਾਰਾ ਲੋਕ ਸਭਾ ਚੋਣਾਂ ਤੋਂ ਬਾਅਦ 27 ਮਈ ਨੂੰ ਕਰ ਦਿੱਤਾ ਜਾਵੇਗਾ, ਜੋ ਕਿ ਨਿਰਾ ਝੂਠ ਸਾਬਤ ਹੋਇਆ। ਆਗੂਆਂ ਨੇ ਮੰਗ ਕੀਤੀ ਕਿ ਡੀ.ਏ.ਦੀਆਂ ਬਣਦੀਆਂ 5 ਕਿਸ਼ਤਾਂ ਅਤੇ ਪਿਛਲਿਆਂ ਕਿਸ਼ਤਾਂ ਦਾ 66 ਮਹੀਨਿਆਂ ਦਾ ਬਕਾਇਆ ਦਿੱਤਾ ਜਾਵੇ।