ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ: ਗੁਰਪ੍ਰੀਤ ਸਿੰਘ ਕਾਂਗੜ

Last Updated: Jun 18 2019 18:35
Reading time: 0 mins, 29 secs

ਬਿਜਲੀ ਮੰਤਰੀ ਤੋਂ ਬਾਅਦ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਸੰਭਾਲਣ ਤੋਂ ਬਾਅਦ ਗੁਰਪ੍ਰੀਤ ਸਿੰਘ ਕਾਂਗੜ ਨੇ ਆਪਣੇ ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਸੰਗਤ ਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਗਤ ਦਰਸ਼ਨ ਪ੍ਰੋਗਰਾਮਾਂ ਨਾਲ ਲੋਕਾਂ ਨੂੰ ਸਰਕਾਰ ਦੀਆਂ ਸਹੂਲਤਾਂ ਵੱਧ ਤੋਂ ਵੱਧ ਪਹੁੰਚਾਉਣ ਵਿੱਚ ਮਦਦ ਮਿਲਦੀ ਹੈ ਜਿਸ ਕਰਕੇ ਉਹ ਆਪਣੇ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਕਰ ਰਹੇ ਹਨ। ਇਸ ਮੌਕੇ ਤੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਹੱਲ ਕਰਨ ਦੀ ਗੱਲ ਕਹੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮਾਲ ਵਿਚਾਗ ਦੁਆਰਾ ਜਲਦੀ ਹੀ ਪਟਵਾਰੀਆਂ ਦੀਆਂ ਖਾਲੀ ਪਈਆਂ 1300 ਅਸਾਮੀਆਂ ਨੂੰ ਭਰਿਆ ਜਾਵੇਗਾ।