ਸਰਦਾਰ ਐਮ.ਐਮ.ਸਿੰਘ ਚੀਮਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੁੰ ਦਿੱਤੀ ਜਨਮ ਦਿਨ ਦੀ ਵਧਾਈ !

Last Updated: Jun 19 2019 14:31
Reading time: 0 mins, 43 secs

ਪੰਜਾਬ ਪ੍ਰਦੇਸ ਕਾਂਗਰਸ ਦੇ ਪਰਮਾਨੈਂਟ ਇਨਵਾਇਟੀ ਅਤੇ ਉਘੇ ਟਰੇਡ ਯੂਨੀਅਨਿਸਟ ਸਰਦਾਰ ਐਮ ਐਮ ਸਿੰਘ ਚੀਮਾ ਨੇ ਕੁਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਅੱਜ ਉਨ੍ਹਾ ਦੇ ਜਨਮ ਦਿਨ ਤੇ ਵਧਾਈ ਦਿੱਤੀ ਹੈ। ਵਿਸੇਸ ਗੱਲਬਾਤ ਕਰਦਿਆਂ ਸਰਦਾਰ ਚੀਮਾ ਨੇ ਕਾਂਗਰਸ ਦੇ ਪ੍ਰਧਾਨ ਦੀ ਲੰਬੀ ਉਮਰ ਅਤੇ ਸਿਹਤਯਾਬੀ ਦੀ ਕਾਮਨਾ ਵੀ ਕੀਤੀ ਹੈ। ਇਥੇ ਵਿਸੇਸ ਜਿਕਰ ਕਰਨਾ ਬਣਦਾ ਹੈ ਕਿ ਸਰਦਾਰ ਐਮ.ਐਮ.ਸਿੰਘ ਚੀਮਾ ਇੱਕ ਸੁਤੰਤਰਤਾ ਘੁਲਾਟੀ ਪਰਿਵਾਰ ਨਾਲ ਸਬੰਧਿਤ ਹਨ ਤੇ ਸਾਬਕਾ ਪ੍ਰਧਾਨ ਮੰਤਰੀਆ ਜਵਾਹਰ ਲਾਲ ਨਹਿਰੂ, ਸ੍ਰੀਮਤੀ ਇੰਦਰਾ ਗਾਂਧੀ, ਸ੍ਰੀ ਰਾਜੀਵ ਗਾਂਧੀ ਨਾਲ ਵੀ ਪਾਰਟੀ ਦੀ ਚੜਦੀ ਕਲਾ ਲਈ ਕੰਮ ਕਰ ਚੁੱਕੇ ਹਨ ਤੇ ਹੁਣ ਵੀ ਸ੍ਰੀਮਤੀ ਸੋਨੀਆ ਗਾਂਧੀ ਅਤੇ ਸ੍ਰੀ ਰਾਹੁਲ ਗਾਂਧੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਸਮੇ ਪਾਰਟੀ ਦੀ ਚੜ੍ਹਦੀਕਲਾ ਲਈ ਤਿਆਰ ਬਰ ਤਿਆਰ ਰਹਿੰਦੇ ਹਨ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸਰਦਾਰ ਅਮਰਦੀਪ ਸਿੰਘ ਚੀਮਾ ਨੇ ਵੀ ਪਾਰਟੀ ਪ੍ਰਧਾਨ ਨੁੰ ਜਨਮ ਦਿਨ ਦੀਆਂ ਦੀਆਂ ਵਧਾਈਆਂ ਪੇਸ਼ ਕੀਤੀਆਂ।