ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ : ਪ੍ਰਦੀਪ ਕੁਮਾਰ

Last Updated: Jun 19 2019 14:36
Reading time: 0 mins, 49 secs

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੁਆਰਾ ਸਰਕਾਰੀ ਆਈ.ਟੀ.ਆਈ (ਲੜਕੇ) ਪਠਾਨਕੋਟ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਪ੍ਰਦੀਪ ਕੁਮਾਰ ਜ਼ਿਲ੍ਹਾ ਮੈਨੇਜਰ ਸਕਿੱਲ ਡਿਵੈਲਪਮੈਂਟ ਮਿਸ਼ਨ ਪਠਾਨਕੋਟ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਦੌਰਾਨ ਮੈਸਨ ਜਨਰਲ , ਸੇਲ ਐਸੇਸਿਏਟਿਵ, ਕਾਰਪੈਂਟਰ ਵੂਡਨ ਫ਼ਰਨੀਚਰ, ਫੂਡ ਅਤੇ ਬਿਵਰੇਜਸ ਸਟੀਵਰਡ ਦੇ ਕੋਰਸ ਕਰਵਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਹਰੇਕ ਕੋਰਸ ਲਈ ਦਸਵੀਂ ਤੱਕ ਦੀ ਯੋਗਤਾ ਹੋਣਾ ਲਾਜ਼ਮੀ ਹੈ ਅਤੇ ਹਰੇਕ ਕੋਰਸ ਦਾ ਸਮਾਂ 3 ਮਹੀਨੇ ਤੋਂ 4 ਮਹੀਨੇ ਦਾ ਹੋਵੇਗਾ।

ਸ਼੍ਰੀ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਨੂੰ ਕਰਨ ਦੇ ਚਾਹਵਾਨ ਵਿਦਿਆਰਥੀ ਤੋਂ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ਅਤੇ ਕੋਰਸ ਪੂਰਾ ਹੋਣ ਉਪਰੰਤ ਭਾਰਤ ਸਰਕਾਰ ਵੱਲੋਂ ਸਰਟੀਫਿਕੇਟ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਕੋਰਸ ਪੂਰਾ ਉਪਰੰਤ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਵੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਕੋਰਸ ਦੌਰਾਨ ਮੁਫ਼ਤ ਕਿਤਾਬਾਂ ਅਤੇ ਵਰਦੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਚਾਹਵਾਨ ਵਿਦਿਆਰਥੀ ਆਈ.ਟੀ.ਆਈ ਵਿੱਚ ਆ ਕੇ ਦਾਖਲਾ ਫਾਰਮ ਭਰ ਸਕਦੇ ਹਨ ਜਾਂ ਫਿਰ 8054531508,9463228321 ਨੰਬਰਾਂ ਤੇ ਸੰਪਰਕ ਕਰ ਸਕਦੇ ਹਨ।