ਕਰੀਬ 60 ਸਾਲਾਂ ਵਿਅਕਤੀ ਦੀ ਲਾਸ਼ ਨਹਿਰ 'ਚੋਂ ਹੋਈ ਬਰਾਮਦ

Last Updated: Jun 19 2019 16:10
Reading time: 0 mins, 43 secs

ਨਹਿਰ 'ਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਕਈ ਦਿਨ ਪੁਰਾਣੀ ਹੋਣ ਕਰਕੇ ਸੜ-ਗਲ ਗਈ ਹੈ। ਪੁਲਿਸ ਨੇ ਲਾਸ਼ ਨੂੰ ਨਹਿਰ 'ਚੋਂ ਬਾਹਰ ਕਢਵਾ ਕੇ ਅੱਗੇ ਦੀ ਕਾਰਵਾਈ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਲਾਸ਼ ਦੀ ਪਹਿਚਾਣ ਨਹੀਂ ਹੋਈ ਹੈ।

ਜਾਣਕਾਰੀ ਅਨੁਸਾਰ ਪਿੰਡ ਵਰਿਆਮਖੇੜਾ ਦੇ ਨੇੜੋ ਲੰਘਦੀ ਰਾਮਸਰਾ ਮਾਇਨਰ 'ਚ ਇੱਕ ਲਾਸ਼ ਹੋਣ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਨਰ ਸੇਵਾ ਨਰਾਇਣ ਸੇਵਾ ਦੇ ਮੈਂਬਰਾਂ ਦੇ ਸਹਿਯੋਗ ਨਾਲ ਬਾਹਰ ਕਢਵਾਇਆ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਦੀ ਉਮਰ ਕਰੀਬ 60 ਸਾਲ ਹੈ ਅਤੇ ਉਸ ਦੇ ਮਿੱਟੀ ਰੰਗਾਂ ਕਮੀਜ਼ ਪਜਾਮਾ ਪਾਇਆ ਹੋਇਆ ਹੈ। ਇਸ ਤੋਂ ਇਲਾਵਾ ਸ਼ਨਾਖ਼ਤ ਵਜੋਂ ਅਜਿਹਾ ਕੁਛ ਬਰਾਮਦ ਨਹੀਂ ਹੋਇਆ ਹੈ ਜਿਸਤੋਂ ਉਸ ਦੀ ਪਹਿਚਾਣ ਹੋ ਸਕੇ। ਪੁਲਿਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਪੁਲਿਸ ਮ੍ਰਿਤਕ ਦੀ ਪਹਿਚਾਣ ਸਬੰਧੀ ਨੇੜਲੇ ਪੁਲਿਸ ਥਾਣਿਆਂ ਨਾਲ ਸੰਪਰਕ ਕਰ ਰਹੀ ਹੈ।