ਮਲੇਰੀਆ ਸਬੰਧੀ ਲੋਕਾਂ ਨੂੰ ਸਿਹਤ ਵਿਭਾਗ ਨੇ ਕੀਤਾ ਜਾਗਰੂਕਤਾ

Last Updated: Jun 19 2019 16:30
Reading time: 0 mins, 33 secs

ਸਿਹਤ ਵਿਭਾਗ ਪੰਜਾਬ ਦੇ ਵਲੋਂ ਡੇਂਗੂ ਅਤੇ ਮਲੇਰੀਏ ਵਿਰੁੱਧ ਸ਼ੁਰੂ ਕੀਤੇ ਗਏ ਜਾਗਰੂਕਤਾ ਅਭਿਆਨ ਤਹਿਤ ਪੂਰੇ ਪੰਜਾਬ ਦੇ ਸਿਹਤ ਕੇਂਦਰ ਦੇ ਵਿੱਚ ਡਾਕਟਰਾਂ ਦੇ ਵਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਦੇ ਬਾਰੇ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ। ਮਲੇਰੀਏ ਸਬੰਧੀ ਜਾਗਰੂਕਤਾ ਕਰਨ ਦੇ ਲਈ ਸਿਹਤ ਵਿਭਾਗ ਲੁਧਿਆਣਾ ਦੇ ਵਲੋਂ ਵੱਖ ਵੱਖ ਮੁਹੱਲਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਤੇ ਮਲਟੀਪਰਪਜ਼ ਹੈਲਥ ਵਰਕਰ ਨੇ ਲੋਕਾਂ ਨੂੰ ਮਲੇਰੀਆ ਦੇ ਚਿੰਨ੍ਹ, ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਲੇਰੀਏ ਤੋਂ ਬਚਾਅ ਲਈ ਰਾਤ ਨੂੰ ਸੌਣ ਵੇਲੇ ਮੱਛਰਦਾਨੀਆਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਕੁਝ ਕੁ ਸਾਵਧਾਨੀਆਂ ਵਰਤ ਕੇ ਮਲੇਰੀਏ ਤੋਂ ਬਚਿਆ ਜਾ ਸਕਦਾ ਹੈ।