ਪੰਜਾਬ ਦੇ ਲੋਕ ਕਾਂਗਰਸ ਸਰਕਾਰ ਤੋਂ ਦੁਖੀ: ਬੈਂਸ

Last Updated: Jun 19 2019 16:32
Reading time: 0 mins, 27 secs

ਪੰਜਾਬ ਦੀ ਕਾਂਗਰਸ ਸਰਕਾਰ ਹਰੇਕ ਮੁੱਦੇ 'ਤੇ ਫੇਲ੍ਹ ਹੋ ਚੁੱਕੀ ਹੈ। ਇਸ ਗੱਲ ਦਾ ਪਤਾ ਸੂਬੇ ਵਿੱਚ ਵੱਧ ਰਹੇ ਭ੍ਰਿਸ਼ਟਾਚਾਰ, ਲੁੱਟਾਂ- ਖੋਹਾਂ, ਅਰਾਜਕਤਾ, ਬੇਰੁਜ਼ਗਾਰੀ ਅਤੇ ਨਸ਼ਾਖੋਰੀ ਦੀਆਂ ਘਟਨਾਵਾਂ ਤੋਂ ਲਗਾਇਆ ਜਾ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੇ ਪ੍ਰਮੁੱਖ ਸਿਮਰਜੀਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਤੋਂ ਹਰੇਕ ਵਰਗ ਦੁਖੀ ਹੋ ਚੁੱਕਾ ਹੈ। ਰੋਜ਼ਾਨਾਂ ਵੱਧ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀ ਚਕਾਰੀ ਦੀਆਂ ਘਟਨਾਵਾਂ ਦੇ ਚੱਲਦਿਆਂ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਕੋਈ ਵਿਅਕਤੀ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ।