ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ 'ਅੰਤਰਰਾਸ਼ਟਰੀ ਯੋਗਾ ਦਿਵਸ'

Last Updated: Jun 20 2019 14:42
Reading time: 0 mins, 2 secs

ਜ਼ਿਲ੍ਹਾ ਆਯੁਰਵੈਦਿਕ ਅਫਸਰ ਡਾ. ਰਜੇਸ਼ ਕੁਮਾਰ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 21 ਜੂਨ ਨੂੰ ਸਵੇਰੇ 6 ਵਜੇ ਸਥਾਨਕ ਪੁਲਿਸ ਲਾਈਨ ਦੀ ਗਰਾਊਂਡ ਵਿਖੇ 'ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਡਾ. ਅਸ਼ੋਕ ਕੁਮਾਰ ਤੇ ਅਮਰਜੀਤ ਸਿੰਘ ਪੁਰੇਵਾਲ ਸਾਬਕਾ ਕੁਆਰਡੀਨੇਟਰ ਜ਼ਿਲ੍ਹਾ ਨਹਿਰੂ ਯੁਵਾ ਕੇਂਦਰ, ਗੁਰਦਾਸਪੁਰ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ 'ਅੰਤਰਰਾਸ਼ਟਰੀ ਯੋਗਾ ਦਿਵਸ' ਵਿੱਚ ਨਹਿਰੂ ਯੁਵਾ ਕੇਂਦਰ, ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ, ਨਗਰ ਕੌਂਸਲ, ਖੇਡ ਵਿਭਾਗ ਤੇ ਸਮਾਜ ਸੇਵਾ ਸੰਸਥਾਵਾਂ ਆਦਿ ਦੇ ਵਲੰਟੀਅਰ ਹਿੱਸਾ ਲੈਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਯੋਗਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਕੀਤੀ।