165 ਕੰਮ ਜੋ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਹਨ ਨੇ 3043 ਲੋਕਾਂ ਨੂੰ ਰੁਜ਼ਗਾਰ ਦਿੱਤਾ - ਡਿਪਟੀ ਕਮਿਸ਼ਨਰ

Last Updated: Jun 26 2019 18:47
Reading time: 1 min, 29 secs

ਜਿਨ੍ਹਾਂ ਪਿੰਡਾਂ ਵਿੱਚ ਮਗਨਰੇਗਾ ਅਧੀਨ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉਨ੍ਹਾਂ ਸਾਰੇ ਕੰਮਾਂ ਨੂੰ ਨਿਰਧਾਰਤ ਸਮੇਂ ਦੌਰਾਨ ਪੂਰਾ ਕੀਤਾ ਜਾਵੇ। ਇਹ ਪ੍ਰਗਟਾਵਾ ਸ੍ਰੀ ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਮਗਨਰੇਗਾ ਸਟਾਫ ਨਾਲ ਇੱਕ ਮੀਟਿੰਗ ਆਪਣੇ ਦਫਤਰ ਵਿਖੇ ਕਰਨ ਦੌਰਾਨ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਰਮਪਾਲ ਸਿੰਘ ਡੀ.ਡੀ.ਪੀ.ਓ. ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵਿਭਾਗੀ ਕਰਮਚਾਰੀ ਅਤੇ ਅਧਿਕਾਰੀ ਹਾਜ਼ਰ ਸਨ। 

ਮੀਟਿੰਗ ਦੋਰਾਨ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਮਗਨਰੇਗਾ ਅਧੀਨ ਇਕ ਹਫਤੇ ਅੰਦਰ ਜ਼ਿਲ੍ਹਾ ਪਠਾਨਕੋਟ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਰੀਵਿਓ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਮਗਨਰੇਗਾ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਅੰਦਰ ਛੱਪੜਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਨਿਰਧਾਰਤ ਸਮੇਂ ਤੇ ਛੱਪੜਾਂ ਦੀ ਸਫਾਈ ਦਾ ਕਾਰਜ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮਗਨਰੇਗਾ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਹਰੇਕ ਬਲਾਕ ਜਿਵੈ ਬਮਿਆਲ ਬਲਾਕ ਵਿੱਚ 12 ਕੰਮ, ਧਾਰਕਲਾਂ ਬਲਾਕ ਵਿੱਚ 49 ਕੰਮ, ਘਰੋਟਾ ਬਲਾਕ ਵਿੱਚ 44 ਕੰਮ, ਨਰੋਟ ਜੈਮਲ ਸਿੰਘ ਬਲਾਕ ਵਿਖੇ 16 ਕੰਮ, ਪਠਾਨਕੋਟ ਬਲਾਕ ਵਿੱਚ 21 ਕੰਮ ਅਤੇ ਸੁਜਾਨਪੁਰ ਬਲਾਕ ਵਿੱਚ 23 ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਗਨਰੇਗਾ ਅਧੀਨ ਬਮਿਆਲ ਬਲਾਕ ਵਿੱਚ 357 ਲੋਕਾਂ ਨੂੰ ਰੁਜ਼ਗਾਰ, ਬਲਾਕ ਧਾਰਕਲਾਂ ਵਿੱਚ 1051 ਵਿਅਕਤੀਆਂ ਨੂੰ, ਘਰੋਟਾ ਬਲਾਕ ਵਿੱਚ 604 ਵਿਅਕਤੀਆਂ ਨੂੰ, ਨਰੋਟ ਜੈਮਲ ਸਿੰਘ ਬਲਾਕ ਵਿੱਚ 241 ਵਿਅਕਤੀਆਂ ਨੂੰ, ਪਠਾਨਕੋਟ ਬਲਾਕ ਵਿੱਚ 291 ਵਿਅਕਤੀਆਂ ਨੂੰ ਅਤੇ ਸੁਜਾਨਪੁਰ ਬਲਾਕ ਵਿੱਚ 499 ਵਿਅਕਤੀਆਂ ਨੂੰ ਰੁਜ਼ਗਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਪਰੋਕਤ ਰਿਪੋਰਟ ਦੇ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਵਿੱਚ 165 ਕੰਮ ਜੋ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਹਨ ਦੌਰਾਨ 3043 ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਸਮੇਂ ਰਹਿੰਦਿਆਂ ਹੀ ਸਾਰੇ ਕੰਮ ਮੁਕੰਮਲ ਕੀਤੇ ਜਾਣ।