ਔਰਤ ਨਾਲ ਕਾਰ ਸਵਾਰਾਂ ਨੇ ਕੀਤਾ ਜਬਰ-ਜਿਨਾਹ, ਪਰਚਾ ਦਰਜ !!!

Last Updated: Jul 08 2019 15:18
Reading time: 1 min, 3 secs

ਕਸਬਾ ਗੁਰੂਹਰਸਹਾਏ ਦੇ ਅਧੀਨ ਆਉਂਦੀ ਬਸਤੀ ਦੁੱਨੇ ਵਾਲੀ (ਮਾੜੇ ਕਲਾਂ) ਦੀ ਰਹਿਣ ਵਾਲੀ ਇੱਕ ਔਰਤ ਨਾਲ ਤਿੰਨ ਵਿਅਕਤੀਆਂ ਦੇ ਵੱਲੋਂ ਬਲਾਤਕਾਰ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਉਕਤ ਤਿੰਨਾਂ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੀ ਹੋਈ ਬਸਤੀ ਦੁੱਨੇ ਵਾਲੀ (ਮਾੜੇ ਕਲਾਂ) ਨੇ ਗੁਰੂਹਰਸਹਾਏ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਉਂਦਿਆਂ ਹੋਇਆਂ ਦੱਸਿਆ ਕਿ ਉਹ ਆਪਣੇ ਪੇਕੇ ਜੰਮੂ ਬਸਤੀ ਜਲਾਲਾਬਾਦ ਜਾਣ ਲਈ ਗੋਲੂ ਕਾ ਮੋੜ ਵਿਖੇ ਬੱਸ ਦੀ ਉਡੀਕ ਕਰ ਰਹੀ ਸੀ ਤਾਂ ਇੰਨੇ ਨੂੰ ਉਸ ਦੇ ਜਾਣਕਾਰ ਸਾਹਿਬਲ ਸਿੰਘ, ਮੰਗਲ ਸਿੰਘ ਅਤੇ ਸੋਨੂੰ ਆਪਣੀ ਕਾਰ 'ਤੇ ਸਵਾਰ ਹੋ ਕੇ ਆਏ। ਜਿਨ੍ਹਾਂ ਨੇ ਮੁੱਦਈਆ ਨੂੰ ਕਿਹਾ ਕਿ ਉਹ ਉਸ ਨੂੰ ਜੰਮੂ ਬਸਤੀ ਉਤਾਰ ਦੇਣਗੇ। 

ਔਰਤ ਮੁਤਾਬਿਕ ਉਹ ਉਕਤ ਵਿਅਕਤੀਆਂ ਦੀਆਂ ਗੱਲਾਂ ਵਿੱਚ ਆ ਗਈ ਅਤੇ ਉਨ੍ਹਾਂ ਨਾਲ ਕਾਰ ਵਿੱਚ ਬੈਠ ਗਈ। ਔਰਤ ਨੇ ਦੋਸ਼ ਲਗਾਇਆ ਕਿ ਉਕਤ ਵਿਅਕਤੀਆਂ ਨੇ ਉਸ ਨਾਲ ਰਸਤੇ ਵਿੱਚ ਬਲਾਤਕਾਰ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੀ ਏਐਸਆਈ ਗੁਰਕੰਵਲ ਜੀਤ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਸਾਹਿਬ ਸਿੰਘ ਵਾਸੀ ਜੰਮੂ ਬਸਤੀ ਜਲਾਲਾਬਾਦ ਫ਼ਾਜ਼ਿਲਕਾ, ਮੰਗਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਅਤੇ ਸੋਨੂੰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀਅਨ ਪੀਰੇ ਕੇ ਉਤਾੜ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਿਰੁੱਧ ਆਈਪੀਸੀ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪੀੜਤ ਔਰਤ ਦਾ ਮੈਡੀਕਲ ਚੈਕਅੱਪ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਕਰਵਾਇਆ ਜਾ ਰਿਹਾ ਹੈ।