ਰੁਜ਼ਗਾਰ ਦਫ਼ਤਰ ਪਹੁੰਚੇ ਏਡੀਸੀ, ਕੀਤੀ ਨੌਜ਼ਵਾਨਾਂ ਨਾਲ ਵਿਸੇਸ਼ ਗੱਲਬਾਤ.!!!

Last Updated: Jul 12 2019 17:29
Reading time: 0 mins, 48 secs

ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਫਿਰੋਜ਼ਪੁਰ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਵਿਜਟ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਰਵਿੰਦਰ ਸਿੰਘ ਨੇ ਰੋਜ਼ਗਾਰ ਅਤੇ ਕਾਰੋਬਾਰ ਬੀਰ ਵਿਖੇ ਪਹੁੰਚ ਕੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਦਿਲਚਸਪੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸਹੀ ਕਿੱਤਾ ਚੁਣਨ ਸਬੰਧੀ ਮਾਰਗ ਦਿਖਾਇਆ ਅਤੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਬਿਉਰੋ ਦੀਆਂ ਸੇਵਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੇ ਸੁਨਹਿਰੀ ਭਵਿੱਖ ਲਈ ਸਹੀ ਮਾਰਗ ਦਰਸ਼ਨ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਦਿਆਰਥੀਆਂ ਜਾਂ ਬੇਰੁਜ਼ਗਾਰ ਨੂੰ ਕਿਸੇ ਵੀ ਤਰ੍ਹਾਂ ਦੀ ਪੜ੍ਹਾਈ ਜਾਂ ਰੁਜ਼ਗਾਰ ਸਬੰਧੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਪਹੁੰਚ ਕੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਤੇ ਅਸ਼ੋਕ ਜਿੰਦਲ, ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫਸਰ ਅਤੇ ਗੁਰਜੰਟ ਸਿੰਘ ਪਲੇਸਮੈਂਟ ਅਫਸਰ ਫਿਰੋਜ਼ਪੁਰ ਅਤੇ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਸੰਦੀਪ ਕੁਮਾਰ ਹਾਜ਼ਰ ਸਨ।