ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਸ਼ਰਧਾ ਭਾਵਨਾ ਨਾਲ: ਆਗੂ

Last Updated: Jul 12 2019 17:17
Reading time: 0 mins, 35 secs

ਸ਼ਹੀਦ ਊਧਮ ਸਿੰਘ ਮੈਮੋਰੀਅਲ ਕਮੇਟੀ ਵੱਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਅਤੇ ਪਾਰਕ (ਉਸਾਰੀ ਅਧੀਨ) ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਜਾਣੀ ਹੈ। ਜਿਸ ਵਿੱਚ ਸ਼ਹੀਦੀ ਦਿਹਾੜਾ ਮਨਾਉਣ ਦੀਆਂ ਤਿਆਰੀਆਂ, ਕੀਤੇ ਜਾਣ ਵਾਲੇ ਪ੍ਰੋਗਰਾਮਾਂ ਅਤੇ ਪਾਰਕ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ ਜਾਣੀਆਂ ਹਨ। ਇਸ ਮੌਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕੱਲ੍ਹ ਸ਼ਾਮ 4 ਵਜੇ ਸ਼ਹੀਦ ਊਧਮ ਸਿੰਘ ਭਵਨ ਫਿਰੋਜ਼ਪੁਰ ਸ਼ਹਿਰ ਵਿਖੇ ਹੋਣ ਵਾਲੀ ਇਸ ਮੀਟਿੰਗ ਵਿੱਚ ਜ਼ਰੂਰ ਪਹੁੰਚਣ ਤਾਂ ਜੋ ਸ਼ਹੀਦੀ ਦਿਹਾੜਾ ਮਨਾਉਣ ਅਤੇ ਪਾਰਕ ਦੀ ਉਸਾਰੀ ਸਬੰਧੀ ਵਿਚਾਰ ਸਾਂਝੇ ਕੀਤੇ ਜਾ ਸਕਣ। ਸ਼ਹੀਦ ਊਧਮ ਸਿੰਘ ਮੈਮੋਰੀਅਲ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।