ਧੁੱਪੇ ਚੰਮ ਸਾੜਨ ਵਾਲੇ ਮਜ਼ਦੂਰਾਂ ਦੀ ਦਿਹਾੜੀ 'ਚ ਕੀਤਾ ਜਾਵੇ ਵਾਧਾ !!!

Last Updated: Jul 12 2019 17:19
Reading time: 0 mins, 53 secs

ਮਨਰੇਗਾ ਮਜ਼ਦੂਰਾਂ ਨੇ ਅੱਜ ਮਨਰੇਗਾ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਪਿੰਡ ਘੱਲ ਖ਼ੁਰਦ ਫ਼ਿਰੋਜ਼ਪੁਰ ਦੀ ਅਨਾਜ ਮੰਡੀ ਵਿੱਚ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਗੁਰਮੀਤ ਸਿੰਘ ਘੱਲ ਖ਼ੁਰਦ ਨੇ ਕੀਤੀ। ਮੀਟਿੰਗ ਵਿੱਚ ਪਿੰਡ ਸੁਲਹਾਣੀ, ਘੱਲ ਖ਼ੁਰਦ, ਵਾੜਾ ਜਵਾਹਰ ਸਿੰਘ ਦੇ ਮਨਰੇਗਾ ਮਜ਼ਦੂਰਾਂ ਤੋਂ ਇਲਾਵਾ ਮਨਰੇਗਾ ਔਰਤ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੀਟਿੰਗ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪਸਸਫ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਵਿੱਤ ਸਕੱਤਰ ਅਮਰੀਕ ਸਿੰਘ, ਜੰਗਲਾਤ ਵਰਕਰਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਕਮੱਗਰ ਸ਼ਾਮਲ ਹੋਏ। 

ਇਸ ਮੌਕੇ ਮਨਰੇਗਾ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੱਸੀਆਂ ਗਈਆਂ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਨੂੰ ਪੂਰਾ ਸਾਲ ਕੰਮ ਦਿੱਤਾ ਜਾਵੇ, ਦਿਹਾੜੀ ਵਿੱਚ ਵਾਧਾ ਕੀਤਾ ਜਾਵੇ, ਮਨਰੇਗਾ ਮਜ਼ਦੂਰਾਂ ਨੂੰ ਫ਼ਸਟ ਏਡ ਦਾ ਸਮਾਨ ਦਿੱਤਾ ਜਾਵੇ ਅਤੇ ਮਜ਼ਦੂਰਾਂ ਨੂੰ ਮਜ਼ਦੂਰੀ ਹਰ ਮਹੀਨੇ ਦੇ ਪਹਿਲੇ ਹਫ਼ਤੇ ਦਿੱਤੀ ਜਾਵੇ। ਇਸ ਮੀਟਿੰਗ ਵਿੱਚ ਜਗਤਾਰ ਸਿੰਘ, ਜੋਗਿੰਦਰ ਸਿੰਘ, ਹਰਬੰਸ ਸਿੰਘ ਪਿੰਡ ਸੁਲਹਾਣੀ, ਗੁਰਚਰਨ ਸਿੰਘ, ਸੁਖਵੰਤ ਸਿੰਘ ਪਿੰਡ ਘੱਲ ਖ਼ੁਰਦ, ਅਜਮੇਰ ਸਿੰਘ, ਚਰਨ ਸਿੰਘ, ਗੁਰਦੀਪ ਸਿੰਘ ਪਿੰਡ ਵਾੜਾ ਜਵਾਹਰ ਸਿੰਘ, ਸੁਖਜੀਤ ਕੌਰ, ਅਮਨਦੀਪ ਕੌਰ, ਜਸਬੀਰ ਕੌਰ, ਪਰਮਜੀਤ ਕੌਰ, ਰਣਜੀਤ ਕੌਰ, ਕਰਨਜੀਤ ਕੌਰ ਆਦਿ ਹਾਜ਼ਰ ਸਨ।