ਤੰਬਾਕੂ ਇਸਤੇਮਾਲ ਦੇ ਬੁਰੇ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

Last Updated: Jul 12 2019 19:02
Reading time: 0 mins, 39 secs

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ ਵਿਖੇ ਜ਼ਿਲ੍ਹਾ ਸਿਹਤ ਅਫਸਰ ਡਾ. ਮਨਜੋਤ ਕੌਰ ਦੀ ਅਗਵਾਈ ਚ ਤੰਬਾਕੂ ਅਤੇ ਮਾਨਸਿਕ ਰੋਗਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਡਾ. ਨਵਜੋਤ ਕੌਰ ਨੇ ਬੱਚਿਆਂ ਨੂੰ ਜ਼ਿੰਦਗੀ ਭਰ ਤੰਬਾਕੂ ਦਾ ਸੇਵਨ ਨਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਤੰਬਾਕੂ ਪਦਾਰਥਾਂ ਦਾ ਇਸਤੇਮਾਲ ਕਰਨ ਦੇ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫਸਰ ਡਾ. ਨਵਨੀਤ ਕੌਰ ਨੇ ਤੰਬਾਕੂ ਸੇਵਨ ਨਾਲ ਮਨੁੱਖੀ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਡਿਪਟੀ ਸਮੂਹ ਤੇ ਸਿੱਖਿਆ ਅਫਸਰ ਬਲਜਿੰਦਰ ਸਿੰਘ ਨੇ ਬੱਚਿਆਂ ਨੂੰ ਕੋਟਪਾ ਐਕਟ ਸਬੰਧੀ ਜਾਣੂ ਕਰਵਾਇਆ। ਮਨੋਵਿਗਿਆਨਕ ਕੌਂਸਲਰ ਮੋਨਿਕਾ ਗੁਪਤਾ ਨੇ ਬੱਚਿਆਂ ਨੂੰ ਮਾਨਸਿਕ ਰੋਗਾਂ ਦੀਆਂ ਨਿਸ਼ਾਨੀਆਂ ਅਤੇ ਇਸ ਤੋਂ ਬਚਾਅ ਕਰਨ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।