ਲੋਕ ਸਭਾ ਚੋਣਾਂ ਵੇਲੇ ਕੁੱਕਾਂ ਨੇ ਬਣਾਇਆ ਸੀ ਭੋਜਨ, ਪਰ ਮਿਹਨਤਾਨੇ ਨੂੰ ਤਰਸੀਆਂ !!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jul 15 2019 12:09
Reading time: 0 mins, 49 secs

ਲੋਕ ਸਭਾ ਚੋਣਾਂ ਲੰਘਿਆਂ ਨੂੰ ਕਰੀਬ ਦੋ ਮਹੀਨੇ ਹੋ ਗਏ ਹਨ, ਪਰ ਹੁਣ ਤੱਕ ਕਈ ਮੁਲਾਜ਼ਮਾਂ ਨੂੰ ਚੋਣ ਡਿਊਟੀ ਦਾ ਜਿੱਥੇ ਮਿਹਨਤਾਨਾ ਨਹੀਂ ਮਿਲਿਆ, ਉੱਥੇ ਹੀ ਮੁਲਾਜ਼ਮਾਂ ਨੂੰ ਖਾਣਾ ਬਣਾ ਦੇ ਕੇ ਦੇਣ ਵਾਲੀਆਂ ਕੁੱਕਾਂ ਵੀ ਆਪਣੇ ਮਿਹਨਤਾਨੇ ਨੂੰ ਤਰਸ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਡ-ਡੇ-ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਮਿਡ-ਡੇ-ਮੀਲ ਕੁੱਕਾਂ ਵੱਲੋਂ ਆਪਣੀ ਜੇਬ ਵਿੱਚੋਂ ਪੈਸੇ ਖ਼ਰਚ ਕਰਕੇ ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਗਏ ਮੁਲਾਜ਼ਮਾਂ ਲਈ ਖਾਣਾ ਤਿਆਰ ਕੀਤਾ ਗਿਆ ਸੀ।

ਕਈ ਸਕੂਲਾਂ ਵਿੱਚ ਖਾਣਾ ਬਣਾਉਣ ਲਈ ਪੈਸੇ ਸਕੂਲ ਵੱਲੋਂ ਦਿੱਤੇ ਗਏ, ਪਰ ਉਨ੍ਹਾਂ ਕੁੱਕਾਂ ਨੂੰ ਮਿਹਨਤਾਨਾ ਨਹੀਂ ਦਿੱਤਾ ਗਿਆ। ਉਕਤ ਮਿਡ-ਡੇ-ਮੀਲ ਕੁੱਕਾਂ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਵੀ ਦੱਸਿਆ ਗਿਆ ਅਤੇ ਡੀਸੀ ਵੱਲੋਂ ਵਿਸ਼ਵਾਸ ਦੁਆਇਆ ਗਿਆ ਕਿ ਕੁੱਕਾਂ ਵੱਲੋਂ ਕੀਤਾ ਗਿਆ ਖਰਚਾ ਦਿੱਤਾ ਜਾਵੇਗਾ, ਪਰ ਦੋ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਇਸ ਗੱਲ 'ਤੇ ਕੋਈ ਗ਼ੌਰ ਨਹੀਂ ਕੀਤਾ ਗਿਆ। ਚਿੰਡਾਲੀਆ ਨੇ ਕਿਹਾ ਕਿ ਜੇਕਰ ਹਫ਼ਤੇ ਦੇ ਅੰਦਰ-ਅੰਦਰ ਕੁੱਕਾਂ ਨੂੰ ਇਹ ਖ਼ਰਚਾ ਨਾ ਦਿੱਤਾ ਗਿਆ ਤਾਂ ਉਹ ਅਗਲੀ ਕਾਰਵਾਈ ਕਰਨ ਲਈ ਮਜ਼ਬੂਰ ਹੋਣਗੇ।