ਔਰਤ ਨਾਲ ਤਿੰਨ ਬੰਦਿਆਂ ਨੇ ਕੀਤਾ ਬਲਾਤਕਾਰ, ਪਰਚਾ ਦਰਜ.!!!

Last Updated: Jul 19 2019 12:03
Reading time: 0 mins, 54 secs

ਸਰਹੱਦੀ ਪਿੰਡ ਜਾਮਾ ਰਖੱਈਆ ਹਿਠਾੜ ਦੀ ਰਹਿਣ ਵਾਲੀ ਇੱਕ ਔਰਤ ਨਾਲ ਤਿੰਨ ਬੰਦਿਆਂ ਦੇ ਵੱਲੋਂ ਬਲਾਤਕਾਰ ਕਰਨ ਦੇ ਦੋਸ਼ ਵਿੱਚ ਥਾਣਾ ਮਮਦੋਟ ਪੁਲਿਸ ਦੇ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੀ ਹੋਈ ਪਿੰਡ ਜਾਮਾ ਰਖੱਈਆ ਦੀ ਰਹਿਣ ਵਾਲੀ ਇੱਕ ਔਰਤ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹ ਆਪਣੇ ਘਰ ਵਿਖੇ ਮੌਜ਼ੂਦ ਸੀ ਅਤੇ ਕੰਮ ਕਰ ਰਹੀ ਸੀ। ਔਰਤ ਨੇ ਦੋਸ਼ ਲਗਾਇਆ ਕਿ ਇਸ ਦੌਰਾਨ ਉਨ੍ਹਾਂ ਦੇ ਪਿੰਡ ਦੇ ਹੀ ਰਹਿਣ ਵਾਲੇ ਰਾਜ ਸਿੰਘ, ਜੋਗਿੰਦਰ ਸਿੰਘ ਅਤੇ ਕੁੰਦਨ ਸਿੰਘ ਮੁੱਦਈ ਦੇ ਘਰੇ ਆਏ ਅਤੇ ਮੁੱਦਈਆ ਨੂੰ ਚੁੱਕ ਕੇ ਆਪਣੇ ਨਾਲ ਲੈ ਗਏ।

ਔਰਤ ਮੁਤਾਬਿਕ ਉਕਤ ਵਿਅਕਤੀਆਂ ਨੇ ਆਪਣੇ ਘਰ ਲਿਜਾ ਕੇ ਮੁੱਦਈਆ ਦੇ ਨਾਲ ਬਲਾਤਕਾਰ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੀ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਪੀੜ੍ਹਤ ਔਰਤ ਦਾ ਸਿਵਲ ਹਸਪਤਾਲ ਮਮਦੋਟ ਵਿਖੇ ਮੈਡੀਕਲ ਚੈਕਅੱਪ ਕਰਵਾਇਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਰਾਜ ਸਿੰਘ ਪੁੱਤਰ ਚਿਮਨ ਸਿੰਘ, ਜੋਗਿੰਦਰ ਸਿੰਘ ਪੁੱਤਰ ਚਿਮਨ ਸਿੰਘ, ਕੁੰਦਨ ਸਿੰਘ ਪੁੱਤਰ ਬੱਲੂ ਸਿੰਘ ਵਾਸੀਅਨ ਜਾਮਾ ਰਖੱਈਆ ਹਿਠਾੜ ਦੇ ਵਿਰੁੱਧ ਵੱਖ-ਵੱਖ ਧਰਾਵਾਂ ਦੇ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।